ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ, ਰਣਨੀਤਿਕ ਫੈਸਲਿਆਂ ਤੇ ਚਰਚਾ
- ਪੰਜਾਬ
- (Asia/Kolkata)
ਪੰਜਾਬ ਦੀ ਸਿਆਸਤ ਦੇ ਮੌਜੂਦਾ ਹਾਲਾਤ ਅਤੇ ਭਵਿੱਖ ਦੀ ਰਣਨੀਤੀ ਬਾਰੇ ਕੀਤੀ ਜਾਵੇਗੀ ਵਿਚਾਰ ਚਰਚਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿੱਚ ਸ਼ੁਰੂ ਹੋ ਗਈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਸਣੇ ਹੋਰ ਕਈ ਪਾਰਟੀ ਤੇ ਸੀਨੀਅਰ ਆਗੂ ਪਹੁੰਚ ਚੁੱਕੇ ਹਨ। ਇਹ ਮੀਟਿੰਗ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਉਣ ਉਪਰੰਤ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਸਿਆਸਤ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਦੀ ਭਵਿੱਖ ਦੇ ਕੰਮਾਂ ਬਾਰੇ ਰਣਨੀਤੀ ਤਿਆਰ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਹੀ ਜੇਲ੍ਹ ਵਿਚੋਂ ਰਿਹਾਆ ਹੋਏ ਸਨ। ਸ੍ਰੀ ਮਜੀਠੀਆ ਨੇ ਕਿਹਾ ਸੀ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਕਰ ਕੇ ਅੱਜ ਵਾਲੀ ਮੀਟਿੰਗ ਅਹਿਮ ਹੈ।
Leave a Reply