Daily Suraj

ਪੰਜਾਬੀ

ਖਡੂਰ ਸਾਹਿਬ ਦੇ MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ

19 Mar, 2026 08:13 AM

ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਦੀ ਪੈਰੋਲ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਉਨ੍ਹਾਂ ਵੱਲੋਂ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਅਦਾਲਤ ਤੋਂ ਪੈਰੋਲ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਅਨੁਸਾਰ ਬਜਟ ਸੈਸ਼ਨ ਦੋ ਪੜਾਵਾਂ ਵਿੱਚ ਆਯੋਜਿਤ ਕੀਤਾ ਗਿਆ ਹੈ। ਪਹਿਲਾ ਪੜਾਅ 28 ਜਨਵਰੀ ਤੋਂ 13 ਫਰਵਰੀ 2026 ਤੱਕ ਚੱਲਿਆ, ਜਿਸ ਦੌਰਾਨ ਉਨ੍ਹਾਂ ਨੂੰ ਹਾਜ਼ਰੀ ਦੀ ਇਜਾਜ਼ਤ ਨਹੀਂ ਮਿਲੀ। ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ 2026 ਤੱਕ ਜਾਰੀ ਹੈ, ਪਰ ਹਾਲੇ ਤੱਕ ਉਨ੍ਹਾਂ ਦੀ ਪਟੀਸ਼ਨ ‘ਤੇ ਨਾ ਤਾਂ ਅਦਾਲਤ ਵੱਲੋਂ ਕੋਈ ਫੈਸਲਾ ਆਇਆ ਹੈ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਹਾਂ-ਪੱਖੀ ਜਵਾਬ ਦਿੱਤਾ ਗਿਆ ਹੈ। ਇਸ ਕਰਕੇ ਉਨ੍ਹਾਂ ਨੇ ਪੂਰੇ ਸੈਸ਼ਨ ਦੌਰਾਨ ਸਦਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਪਟੀਸ਼ਨ ਵਿੱਚ ਇਹ ਵੀ ਦਰਸਾਇਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਲਈ ਪੈਰੋਲ ਦੀ ਅਰਜ਼ੀ ਦਿੱਤੀ ਸੀ, ਪਰ ਅਦਾਲਤੀ ਕਾਰਵਾਈ ਪੂਰੀ ਹੋਣ ਤੋਂ ਪਹਿਲਾਂ ਹੀ ਉਹ ਸੈਸ਼ਨ ਸਮਾਪਤ ਹੋ ਗਿਆ ਸੀ। ਇਸ ਵਾਰ ਉਨ੍ਹਾਂ ਨੇ ਅਦਾਲਤ ਕੋਲ ਬੇਨਤੀ ਕੀਤੀ ਹੈ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ, Amritpal Singh ਵੱਲੋਂ National Security Act (ਐਨਐਸਏ) ਦੇ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ‘ਤੇ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਮੁਕੰਮਲ ਹੋ ਚੁੱਕੀ ਹੈ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਸੰਭਾਵਨਾ ਹੈ ਕਿ ਅਗਲੀ ਸੁਣਵਾਈ ਦੌਰਾਨ ਇਸ ਮਾਮਲੇ ‘ਤੇ ਫੈਸਲਾ ਸੁਣਾਇਆ ਜਾ ਸਕਦਾ ਹੈ।

Posted By: Daily Suraj Bureau

Latest News