Daily Suraj

ਪੰਜਾਬੀ

ਸੰਦੌੜ ਨਜਦੀਕ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮਿਲੀ ਲਾਸ਼

13 Mar, 2021 05:30 AM

ਸੰਦੌੜ, 13 ਮਾਰਚ- ਸੰਦੌੜ ਦੇ ਨਾਲ ਲਗਦੇ ਪਿੰਡ ਕਲਿਆਣ ਵਿਖੇ ਅੱਜ ਸਵੇਰੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਹੈ । ਪੁਲਿਸ ਅਨੁਸਾਰ ਪਹਿਲੀ ਨਜਰ ਵਿਚ ਉਕਤ ਵਿਅਕਤੀ ਦਾ ਕਤਲ ਹੋਇਆ ਲੱਗ ਰਿਹਾ ਹੈ । ਮ੍ਰਿਤਕ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਕਲਿਆਣ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਪਿੰਡ ਦੇ ਨਜਦੀਕ ਇਕ ਰਸਤੇ ਉਪਰ ਪਈ ਮਿਲੀ। ਵਾਰਦਾਤ ਦਾ ਪਤਾ ਲਗਦਿਆਂ ਹੀ ਐਸ.ਪੀ ਮਾਲੇਰਕੋਟਲਾ ਅਮਨਦੀਪ ਸਿੰਘ ਬਰਾੜ, ਸੀ. ਆਈ. ਏ ਇੰਚਾਰਜ ਇੰਸਪੈਕਟਰ ਸਤਨਾਮ ਸਿੰਘ ਅਤੇ ਥਾਣਾ ਸੰਦੌੜ ਦੇ ਐਸ. ਐਚ.ਓ ਇੰਸਪੈਕਟਰ ਯਾਦਵਿੰਦਰ ਸਿੰਘ ਕਲਿਆਣ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜ ਗਏ ਅਤੇ ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਨੇ ਸੁਰੂ ਕਰ ਦਿੱਤੇ। ਜਿਕਰਯੋਗ ਹੈ ਕਿ ਮ੍ਰਿਤਕ ਵਿਅਕਤੀ ਕੱਲ ਦੁਪਿਹਰ ਤੋਂ ਹੀ ਲਾਪਤਾ ਸੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM