Daily Suraj

ਪੰਜਾਬੀ

ਕਪੂਰਥਲਾ ਚ ਹੋਣ ਜਾ ਰਹੀ ਕਬੱਡੀ ਦੀ ਵੱਡੀ ਚੈਂਪੀਅਨਸ਼ਿਪ

22 Jan, 2026 05:58 PM

ਪ੍ਰਬੰਧਕਾਂ ਨੇ ਤਿਆਰੀਆਂ ਨੂੰ ਲੈ ਕੇ ਕੀਤੀ ਮੀਟਿੰਗ ਚੈਂਪੀਅਨਸ਼ਿਪ ਵਿੱਚ ਖੇਡਣਗੇ ਦੁਨੀਆਂ ਭਰ ਦੇ ਸੁਪਰ ਸਟਾਰ ਖਿਡਾਰੀਕਪੂਰਥਲਾ, (ਇੰਦਰਜੀਤ )ਦੁਆਬਾ ਸਪੋਰਟਸ ਕਲੱਬ ਵੱਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਦੂਸਰੀ ਕਬੱਡੀ ਚੈਂਪੀਅਨਸ਼ਿਪ 3 ਫਰਵਰੀ ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਬੰਧਕਾਂ ਦੀ ਪਠੇਲੀ ਮੀਟਿੰਗ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਈ। ਮੀਟਿੰਗ ਦੌਰਾਨ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਫਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਔਜਲਾ, ਦੁੱਲਾ ਸੁਰਖਪੁਰ, ਜੱਸ ਖੈੜਾ, ਪੰਮਾ ਧੰਜੂ, ਸੋਨੂੰ ਇਬਰਾਹਿਮਵਾਲ, ਚੰਨਾ ਹੁੰਦਲ ਆਦਿ ਨੇ ਦੱਸਿਆ ਕਿ ਕਬੱਡੀ ਚੈਂਪੀਅਨਸ਼ਿਪ ਦੀ ਜੇਤੂ ਟੀਮ ਨੂੰ ਪਹਿਲਾਂ ਇਨਾਮ 6 ਲੱਖ ਰੁਪਏ ਅਤੇ ਉਪਜੇਤੂ ਟੀਮ ਨੂੰ ਦੂਜਾ ਇਨਾਮ 5 ਲੱਖ ਰੁਪਏ ਦਿੱਤਾ ਜਾਵੇਗਾ, ਉਹਨਾਂ ਦੱਸਿਆ ਕਿ ਚੈਂਪੀਅਨਸ਼ਿਪ ਦੇ ਬੈਸਟ ਰੇਡਰ ਅਤੇ ਜਾਫੀ ਨੂੰ ਬੁਲਟ ਮੋਟਰਸਾਈਕਲ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਪੰਜਾਬੀ ਗਾਇਕ ਕੇਐਸ ਮੱਖਣ ਦਾ ਖੁੱਲਾ ਅਖਾੜਾ ਵੀ ਲਗਾਇਆ ਜਾਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਬੱਡੀ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ਦੀਆਂ ਟੀਮਾਂ ਅਤੇ ਇੱਕ ਹਰਿਆਣਾ ਦੀ ਟੀਮ ਹਿੱਸਾ ਲਵੇਗੀ। ਇਹਨਾਂ ਟੀਮਾਂ ਵਿੱਚ ਦੁਨੀਆਂ ਦੇ ਸੁਪਰ ਸਟਾਰ ਖਿਡਾਰੀ ਆਪਣੀ ਖੇਡ ਦੇ ਜੌਹਰ ਦਿਖਾਉਣਗੇ। ਇਸ ਮੌਕੇ ਤੇ ਸਾਬਕਾ ਕਬੱਡੀ ਖਿਡਾਰੀ ਤੇ ਕੋਚ ਸੰਜੀਵ ਪੰਡਿਤ ਸੁਰਖਪੁਰ, ਗੁਰਪ੍ਰੀਤ ਸਿੰਘ ਸੋਨਾ,ਜਗਤਾਰ ਸਿੰਘ ਤੇ ਹੋਰ ਹਾਜ਼ਰ ਸਨ।

Posted By: Daily Suraj Bureau

Latest News