Daily Suraj

ਪੰਜਾਬੀ

ਨਵੇਂ ਸਾਲ 'ਤੇ ਸਿਵਲ ਸਰਜਨ ‌ਦਫਤਰ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਾਇਆ

01 Jan, 2026 04:15 PM

ਫਗਵਾੜਾ (ਅਸ਼ੋਕ ਸ਼ਰਮਾ) ਨਵੇਂ ਸਾਲ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਸਿਵਲ ਸਰਜਨ ਕਪੂਰਥਲਾ ਡਾ.ਸੰਜੀਵ ਭਗਤ ਨੇ ਨਵੇਂ ਸਾਲ ਦੇ ਸ਼ੁਭ ਮੌਕੇ ਤੇ ਸਭਨਾਂ ਨੂੰ ਵਧਾਈ ਦਿੱਤੀ ਤੇ ਕਾਮਨਾ ਕੀਤੀ ਕਿ ਨਵਾਂ ਸਾਲ ਸਭਨਾਂ ਲਈ ਸਿਹਤਯਾਬੀ ਵਾਲਾ ਹੋਏ। ਉਹਨਾਂ ਸਟਾਫ਼ ਨੂੰ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ । ਇਸ ਮੌਕੇ ਸਹਾਇਕ ਸਿਵਲ ਸਰਜਨ ਕਪੂਰਥਲਾ ਅਨੂੰ ਸ਼ਰਮਾ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ,ਜਿਲਾ ਟੀਕਾਕਰਨ ਅਫ਼ਸਰ ਡਾ.ਰਣਦੀਪ ਸਿੰਘ,ਸੁਪਰਡੈਂਟ ਰਾਮ ਅਵਤਾਰ, ਸੁਪਰਡੈਂਟ ਹਰੀ ਦੱਤ ਸ਼ਰਮਾ,ਸੁਪਰਡੈਂਟ ਮਨੋਹਰ ਸਿੰਘ,ਅਕਾਊਂਟ ਅਫ਼ਸਰ ਅਮ੍ਰਿਤਪਾਲ ਸਿੰਘ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ,ਐਸ.ਏ.ਪਵਨਦੀਪ ਸਿੰਘ,ਐਸ.ਏ.ਨਿਤਿਨ ਸ਼ਰਮਾ,ਐਸ.ਏ.ਸਤਿੰਦਰ ਸਿੰਘ,ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਟਾਰ ਮੈਂਬਰ ਹਾਜ਼ਰ ਸਨ।

Posted By: Daily Suraj Bureau

Latest News