ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਆਯੋਜਿਤ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਆਯੋਜਿਤ

ਸੰਗਤਾਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਤੋਂ ਸੇਧ ਲੈਣ-ਪਰਉਪਕਾਰ ਸਿੰਘ ਘੁੰਮਣ ਪ੍ਰਮੁੱਖ ਸ਼ਖਸੀਅਤਾਂ ਨੇ ਸਮਾਗਮ 'ਚ ਭਰੀਆਂ ਹਾਜ਼ਰੀਆਂ ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਦਸ਼ਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਨੀਆਂ ਦੇ ਇਤਿਹਾਸ ਅੰਦਰ ਇੱਕ ਮਹਾਨ ਇਨਕਲਾਬੀ ਯੋਧੇ ਹੋਏ ਹਨ, ਜਿੰਨਾ ਨੇ ਸਦੀਆਂ ਤੋਂ ਜਬਰ ਜ਼ੁਲਮ ਦੀਆਂ ਸੱਟਾਂ ਨਾਲ ਮਿੱਧੇ ਮਧੋਲੇ ਹਿੰਦੁਸਤਾਨੀ ਸਮਾਜ ਵਿੱਚ ਨਵੀਂ ਰੂਹ ਫੂਕੀ ਅਤੇ ਲੋਕਾਂ ਦੇ ਮਨਾਂ ਵਿੱਚੋਂ ਹਕੂਮਤੀ ਜਬਰ ਦੇ ਸਹਿਮ ਨੂੰ ਦੂਰ ਕਰਨ ਲਈ ਤਿਆਰ-ਬਰ-ਤਿਆਰ ਖਾਲਸਾ ਪੰਥ ਦੀ ਸਿਰਜਨਾ ਕੀਤੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਐਡਵੋਕੇਟ ਸ੍ਰ: ਪਰਉਪਕਾਰ ਸਿੰਘ ਘੁੰਮਣ ਨੇ ਮਾਡਲ ਟਾਊਨ ਐਕਸਟੈਨਸ਼ਨ ਵੈਲਫੇਅਰ ਐਸੋਸੀਏਸ਼ਨ ਬਲਾਕ-ਏ ਲੁਧਿਆਣਾ ਵੱਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਡਰੀਮ ਪਾਰਕ ਵਿਖੇ ਆਯੋਜਿਤ ਕੀਤੇ ਗਏ ਸਲਾਨਾ ਗੁਰਮਤਿ ਸਮਾਗਮ ਅੰਦਰ ਇਕੱਤਰ ਹੋਈਆਂ ਪ੍ਰਮੁੱਖ ਰਾਜਨੀਤਕ, ਧਾਰਮਿਕ, ਸਮਾਜਿਕ ਸ਼ਖਸ਼ੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਐਡਵੋਕੇਟ ਘੁੰਮਣ ਨੇ ਜਿੱਥੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਤੇ ਆਰੰਭ ਹੋਏ ਨਵੇਂ ਅੰਗਰੇਜ਼ੀ ਸਾਲ ਦੀ ਵਧਾਈ ਦਿੱਤੀ ਉੱਥੇ ਸਟੇਜ਼ ਸਕੱਤਰ ਦੀ ਸੇਵਾ ਨਿਭਾ ਰਹੇ ਸਨ । ਨਰਿੰਦਰਪਾਲ ਸਿੰਘ ਕਥੂਰੀਆ ਨੇ ਜਿੱਥੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਤੇ ਆਰੰਭ ਹੋਏ ਨਵੇਂ ਸਾਲ ਦੀ ਵਧਾਈ ਦਿੱਤੀ ਉੱਥੇ ਪਰਮਾਤਮਾ ਅੱਗੇ ਕਾਮਨਾ ਕੀਤੀ ਕਿ ਖਾਲਸਾਈ ਪਰੰਪਰਾ ਅਨੁਸਾਰ ਚੇਤ ਦੀ ਸੰਗਰਾਂਦ ਤੋਂ ਆਰੰਭ ਹੋਣ ਵਾਲਾ ਰਵਾਇਤੀ ਨਵਾਂ ਸਾਲ ਸਾਡੇ ਸਾਰਿਆਂ ਲਈ ਖੁਸ਼ੀਆਂ, ਖੇੜਿਆਂ , ਖੁਸ਼ਹਾਲੀ ਤੇ ਸਿਹਤਯਾਬੀ ਵਾਲਾ ਹੋਵੇ।

 ਇਸ ਦੌਰਾਨ ਉਨ੍ਹਾਂ ਨੇ ਸਲਾਨਾ ਗੁਰਮਤਿ ਸਮਾਗਮ ਨੂੰ ਸਫਲ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਦਾ ਤਹਿ ਦਿਲੋਂ ਧੰਨਵਾਦ ਵੀ ਪ੍ਰਗਟ ਕੀਤਾ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਲਾਨਾ ਗੁਰਮਤਿ ਸਮਾਗਮ ਅੰਦਰ ਬੱਚਿਆਂ ਦੇ ਕੀਰਤਨੀ ਜੱਥੇ ਨੇ ਜਿੱਥੇ ਗੁਰਬਾਣੀ ਦਾ ਆਨੰਦਮਈ ਕੀਰਤਨ ਕੀਤਾ, ਉੱਥੇ ਹੋਣਹਾਰ ਬੱਚਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸੰਬੰਧੀ ਕਵਿਤਾਵਾਂ ਦੀ ਪੇਸ਼ਕਾਰੀ ਵੀ ਕੀਤੀ।

 ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਉਮਪ੍ਰੀਤ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਗੁਰੂ ਸਾਹਿਬ ਜੀ ਵੱਲੋਂ ਬਖਸ਼ੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਪ੍ਰੇਰਣਾ ਦਿੱਤੀ। ਸਮਾਗਮ ਅੰਦਰ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਸਿੱਧੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਭਾਜਪਾ ਆਗੂ ਸ਼੍ਰੀ ਜੀਵਨ ਗੁਪਤਾ, ਇਲਾਕੇ ਦੇ ਕੌਸਲਰ ਪਤੀ ਗੁਰਕਰਨ ਸਿੰਘ ਟੀਨਾ, ਸਮਾਜ ਸੇਵਕ ਸਰਪੰਚ ਗੁਰਚਰਨ ਸਿੰਘ ਖੁਰਾਣਾ, ਸੁਰਿੰਦਰਪਾਲ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਪਾਲ ਸਿੰਘ ਕੋਹਲੀ, ਦਾਰਾ ਬੱਬਰ ਸਮੇਤ ਕਈ ਪ੍ਰਮੁੱਖ ਵਿਅਕਤੀਆਂ ਨੇ ਉਚੇਚੇ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬਾਂ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ।ਸਮਾਗਮ ਦੀ ਸਮਾਪਤੀ ਮੌਕੇ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰ: ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ ਨੇ ਸਮੂਹ ਸੰਗਤਾਂ ਤੇ ਸ਼ਖ਼ਸ਼ੀਅਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਸਮੂਹ ਪ੍ਰਮੁੱਖ ਸ਼ਖ਼ਸ਼ੀਅਤਾਂ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਜਸਵਿੰਦਰ ਸਿੰਘ, ਕੀਰਤਨੀ ਜੱਥਿਆਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਸ੍ਰ: ਅਮਰਜੀਤ ਸਿੰਘ ਬਜਾਜ, ਭੁਪਿੰਦਰ ਸਿੰਘ ਜੁਨੇਜਾ, ਚਰਨਜੀਤ ਸਿੰਘ ਛਾਬੜਾ, ਅਮਰੀਕ ਸਿੰਘ ਬੱਤਰਾ, ਸ਼੍ਰੀ ਰਮੇਸ਼ ਸਾਹਨੀ, ਤੇਜਵਿੰਦਰ ਸਿੰਘ ਬਿਗ ਬੈਨ, ਰਮਨਜੋਤ ਸਿੰਘ, ਪਰਮਜੀਤ ਸਿੰਘ ਗੋਲਡੀ, ਸੰਦੀਪ ਗਾਂਧੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।