Daily Suraj

ਪੰਜਾਬੀ

ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕਰੋ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਸੇਵਾਵਾਂ : ਆਰਟੀਓ

13 May, 2025 10:30 PM

ਫਾਜ਼ਿਲਕਾ : ਲੋਕਾਂ ਦੀ ਸੁਵਿਧਾ ਲਈ ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਹੁਣ ਜਿਲ੍ਹੇ ਦੇ ਨਾਗਰਿਕ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ 29 ਤਰ੍ਹਾਂ ਦੀਆਂ ਸੇਵਾਵਾਂ ਸਿੱਧੇ ਤੌਰ ਤੇ ਆਪਣੇ ਨੇੜਲੇ ਸੇਵਾ ਕੇਂਦਰਾਂ ਤੋਂ ਹਾਸਲ ਕਰ ਸਕਣਗੇ। ਰੀਜ਼ਨਲ ਟਰਾਂਸਪੋਰਟ ਅਫਸਰ ਆਰਟੀਓ ਵੀਰਪਾਲ ਕੌਰ ਨੇ ਦੱਸਿਆ ਕਿ ਇਹ ਕਦਮ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਵਧੀਆ ਬਣਾਉਣ ਅਤੇ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਸਰਲ ਢੰਗ ਨਾਲ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਹੇਠ ਚੁੱਕਿਆ ਗਿਆ ਹੈ।

 ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਅਤੇ ਸੇਵਾ ਸਹਾਇਕਾਂ ਨੂੰ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਸੇਵਾਵਾਂ ਬਾਰੇ ਵਿਸਥਾਰਪੂਰਕ ਟਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਨਾਗਰਿਕ ਆਪਣੇ ਡਰਾਇਵਿੰਗ ਲਾਇਸੰਸ ਜਾਂ ਵਹੀਕਲ ਦੀ ਰਜਿਸਟਰੇਸ਼ਨ ਸਬੰਧੀ ਸੇਵਾਵਾਂ ਲਈ ਜ਼ਰੂਰੀ ਦਸਤਾਵੇਜ਼ ਲੈ ਕੇ ਆਪਣੇ ਨੇੜਲੇ ਸੇਵਾ ਕੇਂਦਰ ਰਾਹੀਂ ਅਸਾਨੀ ਨਾਲ ਅਰਜ਼ੀ ਦੇ ਸਕੇਗਾ।

 29 ਸੇਵਾਵਾਂ ’ਚ ਡਰਾਇਵਿੰਗ ਲਾਇਸੰਸ ਜਾਰੀ ਕਰਵਾਉਣਾ, ਨਵੀਨੀਕਰਨ, ਡੁਪਲੀਕੇਟ ਲਾਇਸੰਸ, ਲਾਇਸੰਸ ਵਿੱਚ ਸ਼੍ਰੇਣੀ ਜੁੜਵਾਉਣੀ, ਵਹੀਕਲ ਦੀ ਰਜਿਸਟਰੇਸ਼ਨ, ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਪਤਾ ਬਦਲ, ਡੁਪਲੀਕੇਟ, ਫਾਈਨੈਂਸ ਹਟਾਉਣਾ ਜਾਂ ਜੁੜਵਾਉਣਾ, ਨਾਂ ਤਬਦੀਲੀ ਅਤੇ ਹੋਰ ਕਈ ਆਵਸ਼ਕ ਸੇਵਾਵਾਂ ਸ਼ਾਮਲ ਹਨ।

#TransportServices #RTOPunjab #SewaKendra #OnlineTransportServices #DrivingLicense #VehicleRegistration #PublicService #DigitalIndia #EasyAccess

Latest News