Daily Suraj

ਪੰਜਾਬੀ

ਪੁਲਿਸ ਵਲੋਂ 2 ਪਿਸਤੌਲ 30 ਬੋਰ ਅਤੇ ਮੋਟਰਸਾਈਕਲ ਸਮੇਤ ਦੋ ਦੋਸ਼ੀ ਗ੍ਰਿਫਤਾਰ

03 Apr, 2025 10:24 PM

ਰਾਮ ਤੀਰਥ, (ਅੰਮ੍ਰਿਤਸਰ) : ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਸਤਿੰਦਰ ਸਿੰਘ ਅਤੇ ਮਨਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਿੰਦਰ ਸਿੰਘ ਗਿੱਲ ਕਪਤਾਨ (ਇਨਵੈਸਟੀਗੇਸ਼ਨ) ਦੀ ਅਗਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਸਫ਼ਲਤਾ ਪ੍ਰਾਪਤ ਕਰਦੇ ਹੋਏ ਦੋ ਪਿਸਤੌਲ 30 ਬੋਰ ਅਤੇ ਮੋਟਰਸਾਈਕਲ ਸਮੇਤ ਦੋ ਦੋਸ਼ੀ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

 ਇੰਚਾਰਜ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਪੁਲਿਸ ਪਾਰਟੀ ਸਮੇਤ ਨਹਿਰ ਪਿੰਡ ਕੋਹਾਲੀ ਵਿਖੇ ਸਪੈਸ਼ਲ ਨਾਕਾਬੰਦੀ ਦੌਰਾਨ ਭਿੱਟੇਵੱਡ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ, ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਦੋ ਪਿਸਤੌਲ 30 ਬੋਰ, (5 ਰੋਲੈਕਸ) ਅਤੇ ਇਕ ਪਲੈਟੀਨਾ ਮੋਟਰਸਾਈਕਲ ਨੰਬਰ ਪੀ.ਬੀ. 38 ਡੀ 3485 ਬਰਾਮਦ ਕੀਤਾ। ਉਨ੍ਹਾਂ ਨੌਜਵਾਨਾਂ ਦੀ ਪਛਾਣ ਦਿਲਰਾਜ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਹੰਸਾ ਸਿੰਘ, ਵਾਸੀਅਨ ਪਿੰਡ ਕਾਲੀਆ ਸਕੱਤਰਾ, ਥਾਣਾ ਵਲਟੋਹਾ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਉਕਤ ਦੋਨਾਂ ਨੌਜਵਾਨਾਂ ਖਿਲਾਫ਼ ਥਾਣਾ ਲੋਪੋਕੇ ਵਿਖੇ ਮੁਕਦਮਾ ਨੰਬਰ 46, ਜੁਰਮ 25/54/59 ਅਸਲਾ ਐਕਟ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।

#PunjabPolice #CrimeNews #IllegalWeapons #PoliceArrest #CrimeControl #GangstersCaught #PunjabCrime #PoliceAction #SafetyFirst #LawAndOrder

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM