ਭ੍ਰਿਸ਼ਟਾਚਾਰ ਮਾਮਲੇ ‘ਚ ਸੰਦੀਪ ਪਾਠਕ ਖ਼ਿਲਾਫ਼ ਦੋ FIR ਦਰਜ, ਗ੍ਰਿਫ਼ਤਾਰੀ ਦੀ ਸੰਭਾਵਨਾ
- ਪੰਜਾਬ
- (Asia/Kolkata)
ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਤੇਜ਼ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਉਨ੍ਹਾਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦੋ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਇਹ ਮਾਮਲੇ ਕਿਹੜਿਆਂ ਥਾਣਿਆਂ ਵਿੱਚ ਦਰਜ ਹੋਏ ਹਨ, ਇਸ ਬਾਰੇ ਅਜੇ ਤੱਕ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਰੋਤਾਂ ਅਨੁਸਾਰ, ਪੰਜਾਬ ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਵੀ ਪਹੁੰਚ ਚੁੱਕੀ ਹੈ। ਮਿਲ ਰਹੀ ਜਾਣਕਾਰੀ ਦੇ ਅਨੁਸਾਰ, ਇਹ ਦੋਵੇਂ ਕੇਸ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਹਾਲਾਂਕਿ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਅਤੇ ਇਹ ਸਿਰਫ਼ ਐਫ਼ਆਈਆਰ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਇਸ ਮਾਮਲੇ ਨਾਲ ਸਿਆਸੀ ਮਾਹੌਲ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਅਗਲੇ ਦਿਨਾਂ ਵਿੱਚ ਇਸ ਸੰਬੰਧੀ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Leave a Reply