Daily Suraj

ਪੰਜਾਬੀ

ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ: 1 ਆਈਏਐੱਸ ਅਤੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ, ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

14 Oct, 2026 10:50 AM

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ ਇੱਕ ਆਈਏਐੱਸ (IAS) ਅਤੇ ਦੋ ਪੀਸੀਐੱਸ (PCS) ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਆਈਏਐੱਸ ਅਧਿਕਾਰੀ ਓਜਸਵੀ ਨੂੰ ਹੁਣ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵਧੀਕ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਪੀਸੀਐੱਸ ਅਧਿਕਾਰੀ ਵਿਨੀਤ ਕੁਮਾਰ ਨੂੰ ਜਗਰਾਉਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ADC) ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਲੁਧਿਆਣਾ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਦੀ ਵਾਧੂ ਜ਼ਿੰਮੇਵਾਰੀ ਵੀ ਸੰਭਾਲਣਗੇ। ਇੱਕ ਹੋਰ ਹੁਕਮ ਤਹਿਤ, ਸੰਗਰੂਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਪੀਸੀਐੱਸ ਅਧਿਕਾਰੀ ਅੰਕੁਰ ਮਹਿੰਦਰੂ ਦੀਆਂ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਨੂੰ ਓਜਸਵੀ ਦੀ ਥਾਂ 'ਤੇ ਨਗਰ ਨਿਗਮ ਲੁਧਿਆਣਾ ਦਾ ਨਵਾਂ ਕਮਿਸ਼ਨਰ ਲਾਇਆ ਗਿਆ ਹੈ। ਸਰਕਾਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਤਾਇਨਾਤੀਆਂ ਵਾਲੀ ਜਗ੍ਹਾ 'ਤੇ ਹਾਜ਼ਰ ਹੋਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਪ੍ਰਸ਼ਾਸਨਿਕ ਸੁਧਾਰਾਂ ਅਤੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ 12 ਸਤੰਬਰ ਨੂੰ 3 ਆਈਏਐੱਸ ਅਧਿਕਾਰੀਆਂ, 11 ਅਗਸਤ ਨੂੰ 4, 8 ਜੁਲਾਈ ਨੂੰ 8 ਅਤੇ 2 ਜੂਨ ਨੂੰ 7 ਆਈਏਐੱਸ ਅਧਿਕਾਰੀਆਂ ਦੀਆਂ ਤਾਇਨਾਤੀਆਂ ਵਿੱਚ ਵੀ ਫੇਰਬਦਲ ਕੀਤਾ ਗਿਆ ਸੀ।

Latest News