ਸਿਵਲ ਸਰਜਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾ ਦਾ ਲਿਆ ਜਾਇਜਾ

ਸਿਵਲ ਸਰਜਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾ ਦਾ ਲਿਆ ਜਾਇਜਾ

(ਮੁਖ਼ਤਿਆਰ ਸਿੰਘ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ"ਮੁੱਖ ਮੰਤਰੀ ਸਿਹਤ ਯੋਜਨਾ" ਦਾ ਲਾਭ ਪਹੁੰਚਾਉਣ ਲਈ ਜਿਲੇ ਅੰਦਰ ਕਾਰਡ ਬਣਾਏ ਜਾ ਰਹੇ ਹਨ। । ਜ਼ਿਲਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਬਣਾਏ ਜਾ ਰਹੇ ਕਾਰਡਾਂ ਦਾ ਸਿਵਲ ਸਰਜਨ ਨੇ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਲੋਕ ਭਲਾਈ ਸਕੀਮ ਤਹਿਤ ਜ਼ਿਲ੍ਹੇ ਅੰਦਰ ਬਣ ਰਹੇ ਕਾਰਡਾਂ ਨਾਲ ਮੁਫਤ ਇਲਾਜ ਦੇਣਾ ਸ਼ੁਰੂ ਕੀਤਾ ਜਾ ਚੁੱਕਾ ਹੈ। ਉਹਨਾਂ ਜ਼ਿਲਾ ਹਸਪਤਾਲ ਵਿੱਚ ਕਾਰਡ ਬਣਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਹਨਾਂ ਦੱਸਿਆ ਕਿ ਸੂਬੇ ਦਾ ਹਰੇਕ ਵਸਨੀਕ ਭਾਵੇਂ ਉਹ ਕਿਸੇ ਵੀ ਉਮਰ ਜਾਂ ਵਰਗ ਦਾ ਹੋਵੇ ਇਸ ਯੋਜਨਾ ਦਾ ਲਾਭ ਲੈ ਸਕਦਾ ਤੇ ਉਹ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸੂਚੀਬਧ ਹਸਪਤਾਲ, ਵਿੱਚ ਆਪਣਾ ਇਲਾਜ ਕਰਵਾ ਸਕਦਾ ਹੈ। ਉਹਨਾਂ ਦੱਸਿਆ ਕਿ ਜ਼ਿਲਾ ਹਸਪਤਾਲ ਵਿੱਚ ਇਸ ਯੋਜਨਾ ਤਹਿਤ ਮਰੀਜਾਂ ਦਾ ਹੋਰ ਬਿਮਾਰੀਆਂ ਤੋਂ ਇਲਾਵਾ ਮੁਫਤ ਡਾਇਲਸਿਸ ਵੀ ਕੀਤਾ ਜਾ ਰਿਹਾ ਹੈ। ਓਹਨਾ ਕਿਹਾ ਕਿ ਲੋੜ ਪੈਣ ਤੇ ਸਾਨੂੰ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ , ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ,ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਫਾਰਮੇਸੀ ਅਫਸਰ ਸੰਦੀਪ ਸਿੰਘ,ਫਸਿਲਟੀ ਮੈਨੇਜਰ ਕੁਲਵਿੰਦਰ ਕੌਰ, ਧਰਮ ਸਿੰਘ, ਹਰਕੇਸ਼ ਕੁਮਾਰ ਆਦਿ ਹਾਜ਼ਰ ਸਨ।