ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਵਿਚਕਾਰ ਰੂਬੀਓ ਨੇ ਸ਼ਰੀਫ ਨਾਲ ਗੱਲ ਕੀਤੀ
- ਕੌਮਾਂਤਰੀ
- 01 May,2025

ਪਾਕਿਸਤਾਨ : ਪਿਛਲੇ ਹਫ਼ਤੇ ਪਹਿਲਗਾਮ ਹਮਲੇ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਤੋਂ ਬਾਅਦ ਭਾਰਤ ਨਾਲ ਵਧੇ ਤਣਾਅ ਦੇ ਵਿਚਕਾਰ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਫੋਨ 'ਤੇ ਗੱਲ ਕੀਤੀ।
ਇਸ ਤੋਂ ਪਹਿਲਾਂ, ਅਮਰੀਕੀ ਵਿਦੇਸ਼ ਵਿਭਾਗ ਦੀ ਬੁਲਾਰਨ ਟੈਮੀ ਬਰੂਸ ਨੇ ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਕਿਹਾ ਸੀ ਕਿ ਅਮਰੀਕਾ ਕਸ਼ਮੀਰ ਦੀ ਸਥਿਤੀ ਬਾਰੇ ਭਾਰਤ ਅਤੇ ਪਾਕਿਸਤਾਨ ਦੋਵਾਂ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ "ਤਣਾਅ ਨੂੰ ਹੋਰ ਨਾ ਵਧਾਉਣ" ਲਈ ਕਹਿ ਰਿਹਾ ਹੈ।
ਬਰੂਸ ਨੇ ਇਹ ਵੀ ਕਿਹਾ ਕਿ ਰੂਬੀਓ "ਅੱਜ ਜਾਂ ਕੱਲ੍ਹ" ਪਾਕਿਸਤਾਨ ਅਤੇ ਭਾਰਤ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰ ਸਕਦੇ ਹਨ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਪ੍ਰੈੱਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਸ਼ਰੀਫ ਨੇ ਅਮਰੀਕੀ ਵਿਦੇਸ਼ ਮੰਤਰੀ ਨੂੰ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਦੱਖਣੀ ਏਸ਼ੀਆ ਵਿੱਚ ਹਾਲ ਹੀ ਵਿੱਚ ਹੋਏ ਵਿਕਾਸ ਬਾਰੇ ਪਾਕਿਸਤਾਨ ਦੇ ਦ੍ਰਿਸ਼ਟੀਕੋਣ ਤੋਂ ਜਾਣੂ ਕਰਵਾਇਆ।
ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਸ਼ਰੀਫ ਨੇ ਅਤਿਵਾਦ ਵਿਰੁਧ ਵਿਸ਼ਵਵਿਆਪੀ ਲੜਾਈ ਵਿੱਚ ਪਾਕਿਸਤਾਨ ਦੇ "ਮਹੱਤਵਪੂਰਨ ਯੋਗਦਾਨ" ਦਾ ਜ਼ਿਕਰ ਕੀਤਾ ਅਤੇ ਦਾਅਵਾ ਕੀਤਾ ਕਿ ਦੇਸ਼ ਨੇ "90,000 ਤੋਂ ਵੱਧ ਲੋਕਾਂ ਦੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ 152 ਬਿਲੀਅਨ ਅਮਰੀਕੀ ਡਾਲਰ ਤੋਂ ਵੱਧ ਦਾ ਆਰਥਿਕ ਨੁਕਸਾਨ ਝੱਲਿਆ ਹੈ।"
ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਕਿ "ਭਾਰਤੀ ਭੜਕਾਹਟ" ਅਤਿਵਾਦ ਨਾਲ ਲੜਨ ਦੇ ਪਾਕਿਸਤਾਨ ਦੇ ਯਤਨਾਂ ਤੋਂ ਧਿਆਨ ਹਟਾਉਣ ਵਿੱਚ ਮਦਦ ਕਰਦੇ ਹਨ, ਖਾਸ ਕਰ ਕੇ ਅਫ਼ਗਾਨਿਸਤਾਨ ਦੀ ਧਰਤੀ 'ਤੇ ਕੰਮ ਕਰ ਰਹੇ ਸਮੂਹਾਂ ਵਿਰੁਧ।
ਸ਼ਰੀਫ ਨੇ ਭਾਰਤ ਵੱਲੋਂ ਪਾਕਿਸਤਾਨ ਨੂੰ ਹਮਲੇ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਨੂੰ ਵੀ ਰੱਦ ਕਰ ਦਿੱਤਾ ਅਤੇ ਮਾਮਲੇ ਦੀ ਜਾਂਚ ਦੀ ਪਾਕਿਸਤਾਨ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਅਮਰੀਕਾ ਨੂੰ ਅਪੀਲ ਕੀਤੀ ਕਿ ਉਹ ਭਾਰਤ 'ਤੇ "ਭੜਕਾਉ ਬਿਆਨਾਂ" ਤੋਂ ਬਚਣ ਲਈ ਦਬਾਅ ਪਾਏ।
ਸ਼ਰੀਫ ਨੇ ਸਿੰਧੂ ਜਲ ਸੰਧੀ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਸੰਧੀ ਤਹਿਤ ਦਿੱਤਾ ਜਾਣ ਵਾਲਾ ਪਾਣੀ 24 ਕਰੋੜ ਲੋਕਾਂ ਲਈ ਜੀਵਨ ਰੇਖਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੰਧੀ ਵਿੱਚ ਕਿਸੇ ਵੀ ਧਿਰ ਦੁਆਰਾ ਇੱਕਪਾਸੜ ਵਾਪਸੀ ਦੀ ਵਿਵਸਥਾ ਨਹੀਂ ਕੀਤੀ ਗਈ ਹੈ।
#USPakistanDialogue #IndiaPakistanTensions #MarcoRubio #PeaceEfforts #InternationalRelations #PakistanIndiaConflict #DiplomaticSolutions #TensionReduction #GlobalStability #PakistanPrimeMinister
Posted By:

Leave a Reply