ਪੰਜਾਬ-ਹਰਿਆਣਾ 'ਚ ਮੌਸਮ ਨੇ ਲਿਆ ਮੋੜ, ਗਰਮੀ 'ਚ ਆਈ ਕਮੀ
ਚੰਡੀਗੜ੍ਹ : ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਪੈ ਰਹੇ ਮੀਂਹ ਨੇ ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਦਿੱਤੀ ਹੈ, ਜਿਸਦੇ ਨਤੀਜੇ ਵਜੋਂ ਦੋਵਾਂ ਰਾਜਾਂ ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੁੱਧਵਾਰ ਸਵੇਰੇ 8:30 ਵਜੇ ਤੱਕ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ। ਪੰਜਾਬ ਵਿੱਚ ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਰੂਪਨਗਰ ਆਦਿ ਥਾਵਾਂ ’ਤੇ ਮੀਂਹ ਪਿਆ ਹੈ।
#PunjabWeather #HaryanaWeather #RainRelief #TemperatureDrop #MonsoonUpdate #NorthIndiaRain #WeatherNews #IndianMonsoon #CoolWeather #RainInPunjab
Posted By: Daily Suraj Bureau