ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 28 ਤੋਂ
- ਲੁਧਿਆਣਾ
- (Asia/Kolkata)
ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਪ੍ਰਮੇਸ਼ਵਰ ਦੁਆਰ ਲੁਧਿਆਣਾ ਵੱਲੋਂ ਗਲਾਡਾ ਗਰਾਊਂਡ ਨੇੜੇ ਵਰਧਮਾਨ ਚੌਂਕ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਵੱਲੋਂ ਧਾਰਮਿਕ ਦੀਵਾਨ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 27, 28 ਫ਼ਰਵਰੀ ਅਤੇ 1 ਮਾਰਚ ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। 1 ਮਾਰਚ ਦਿਨ ਐਤਵਾਰ ਨੂੰ ਸ਼ਾਮ 5 ਵਜੇ ਅੰਮ੍ਰਿਤ ਸੰਚਾਰ ਹੋਵੇਗਾ । ਲੁਧਿਆਣਾ ਸਮਾਗਮ ਦੇ ਇੰਚਾਰਜ ਸ੍ਰ: ਗਗਨਦੀਪ ਸਿੰਘ, ਕੁਲਦੀਪ ਸਿੰਘ, ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਢੀਂਗਰਾ, ਸਿੱਖ ਸੇਵਾ ਮਿਸ਼ਨ ਦੇ ਪ੍ਰਧਾਨ ਡਾ: ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਸਮਾਗਮ ਦਾ ਸੱਦਾ-ਪੱਤਰ ਦੇਣ ਪਹੁੰਚੇ । ਡਾ: ਅੰਮ੍ਰਿਤਪਾਲ ਸਿੰਘ ਵੱਲੋਂ ਆਏ ਸੱਜਣਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਮਾਗਮ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
Leave a Reply