ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰੀ ਮਗਰੋਂ ਵਿਧਾਇਕ ਪਠਾਣਮਾਜਰਾ ਕੋਰਟ ਵਿੱਚ ਪੇਸ਼
ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ, ਹਰਮੀਤ ਸਿੰਘ ਪਠਾਣਮਾਜਰਾ ਸਤੰਬਰ 2025 ਤੋਂ ਜ਼ਬਰ ਜਨਾਹ ਦੇ ਮਾਮਲੇ ਵਿੱਚ ਫਰਾਰ ਸਨ। ਇਸ ਦੌਰਾਨ ਪੁਲਿਸ ਵੱਲੋਂ ਲਗਾਤਾਰ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਵਿੱਚ ਗ੍ਰਿਫ਼ਤਾਰ ਕੀਤਾ ਸੀ, ਪਰ ਉਹ ਹਿਰਾਸਤ ਵਿੱਚੋਂ ਭੱਜ ਨਿਕਲੇ ਸਨ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਗਿਆ ਸੀ। ਮੰਗਲਵਾਰ ਦੇਰ ਰਾਤ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਨੇੜੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਹੋਣ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਤੋਂ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।
Posted By: Daily Suraj Bureau