Daily Suraj

ਪੰਜਾਬੀ

ਅਜਨਾਲਾ : ਭਾਰਤ-ਪਾਕਿਸਤਾਨ ਸਰਹੱਦ ਤੋਂ 4 ਪੈਕਟ ਹੈਰੋਇਨ ਬਰਾਮਦ

10 Mar, 2021 05:30 AM

ਅਜਨਾਲਾ, 10 ਮਾਰਚ- ਸਰਹੱਦੀ ਤਹਿਸੀਲ ਅਜਨਾਲਾ ਅੰਦਰ ਬੀ. ਐਸ. ਐਫ. ਦੀ 73 ਬਟਾਲੀਅਨ ਅਤੇ ਐਨ. ਸੀ. ਬੀ. ਵਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਕੀ ਸਹਾਰਨ ਨੇੜਿਓਂ ਕੰਡਿਆਲੀ ਤਾਰ ਦੇ ਪਾਰੋਂ 4 ਪੈਕਟ ਹੈਰੋਇਨ ਬਰਾਮਦ ਕੀਤੀ ਗਈ। ਹੈਰੋਇਨ ਮਿਲਣ ਤੋਂ ਬਾਅਦ ਬੀ. ਐਸ. ਐਫ. ਦੇ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਉਨ੍ਹਾਂ ਵਲੋਂ ਇੱਥੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

Latest News