Daily Suraj

ਪੰਜਾਬੀ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਭਾਰਤ ਪਹੁੰਚਣਗੇ

26 Feb, 2026 09:52 AM

ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ ਅੱਜ 26 ਫਰਵਰੀ ਨੂੰ ਹੋਣ ਜਾ ਰਹੀ ਹੈ। ਜਾਣਕਾਰੀ ਮਿਲ ਰਹੀ ਹੈ ਕਿ ਇਸ ਇਕੱਤਰਤਾ ‘ਚ ਗਿਆਨੀ ਰਘਬੀਰ ਸਿੰਘ ਦੇ ਸੰਬੰਧ ‘ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਮਹੀਨੇ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੀ ਤਰੀਕ ਦਾ ਵੀ ਐਲਾਨ ਹੋ ਸਕਦਾ ਹੈ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵਲੋਂ ਛੁੱਟੀ ‘ਤੇ ਚੱਲ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਚ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਗਏ ਸਨ। ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਜਵਾਬ ਦੇਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ, ਜਿਸ ਦੀ ਮਿਆਦ ਹੁਣ ਖਤਮ ਹੋ ਗਈ ਹੈ। ਇਸ ਮਿਆਦ ਦੇ ਖਤਮ ਹੋਣ ਸਾਰ ਹੀ ਸ਼੍ਰੋਮਣੀ ਕਮੇਟੀ ਨੇ ਅੰਤਰਿਮ ਕਮੇਟੀ ਦੀ ਇਕੱਤਰਤਾ ਸੱਦ ਲਈ ਸੀ, ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਹੀ ਗਿਆਨੀ ਰਘਬੀਰ ਸਿੰਘ ਬਾਰੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕਈ ਹੋਰ ਪੰਥਕ ਫੈਸਲੇ ਵੀ ਇਸ ਮੀਟਿੰਗ ‘ਚ ਲਏ ਜਾ ਸਕਦੇ ਹਨ।

Posted By: Daily Suraj Bureau

Latest News