Daily Suraj

ਪੰਜਾਬੀ

ਅੰਤ੍ਰਿੰਗ ਕਮੇਟੀ ਦੀ ਬੈਠਕ ਤੋਂ ਦੂਰੀ, ਮਿੱਠੂ ਸਿੰਘ ਕਾਹਨੇ ਕੇ ਦਾ ਵਿਰੋਧੀ ਰੁਖ

19 Feb, 2026 04:10 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਹਨੇ ਕੇ ਨੇ ਮੀਟਿੰਗ ਦਾ ਬਾਈਕਾਟ ਕੀਤਾ ਹੈ। ਇਸ ਦੌਰਾਨ ਉਨ੍ਹਾਂ ਆਖਿਆ ਕਿ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਫਾਰਗ ਕਰ ਦਿੱਤਾ ਗਿਆ ਹੈ। ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਗ੍ਰੰਥੀ ਨੂੰ ਫਾਰਗ ਕਰਨ ਦੀ ਥਾਂ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਦੀ ਪਹਿਲਾਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਕੱਤਰ ਪ੍ਰਤਾਪ ਸਿੰਘ ਨੂੰ ਮੀਟਿੰਗ ਵਿੱਚ ਬਿਠਾਉਣ ਦਾ ਵੀ ਵਿਰੋਧ ਕੀਤਾ ਹੈ। ਫਿਲਹਾਲ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਜਾਰੀ ਹੈ ਅਤੇ ਕੁੱਝ ਦੇਰ ਬਾਅਦ ਹੀ ਇਸ ਮਾਮਲੇ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਡੀਆ ਨੂੰ ਸੰਬੋਧਨ ਕੀਤਾ ਜਾਵੇਗਾ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM