Daily Suraj

ਪੰਜਾਬੀ

ਜਥੇਦਾਰ ਗੜਗੱਜ ਨੂੰ ਬਲਵੰਤ ਰਾਜੋਆਣਾ ਵੱਲੋਂ ਸੰਦੇਸ਼ ਭੇਜਿਆ

19 Dec, 2025 09:48 PM

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਇਸ ‘ਚ ਸਿੱਖ ਪੰਥ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਜੇਲ੍ਹ ਤੋਂ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਪੰਥ ਦੀ ਆਵਾਜ਼ ਸੰਸਦ ਅਤੇ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਪਹੁੰਚ ਰਹੀ। ਉਨ੍ਹਾਂ ਲਿਖਿਆ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦਾ ਨਾਮ ਬਦਲ ਕੇ ਵੀਰ ਬਾਲ ਦਿਵਸ ਰੱਖਣ ਲਈ ਕੇਂਦਰ ਸਰਕਾਰ ਦੇ ਸੰਸਦ ਮੈਂਬਰਾਂ ਤੋਂ ਮਦਦ ਮੰਗਣਾ ਪੰਥ ਦੀ ਸ਼ਾਨ ਅਤੇ ਇਤਿਹਾਸਕ ਮਹੱਤਤਾ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਸੰਸਦ ਮੈਂਬਰਾਂ ਤੋਂ ਮਦਦ ਮੰਗੀ ਗਈ ਹੈ, ਉਨ੍ਹਾਂ ਵਿੱਚੋਂ ਕਈ ਕਾਂਗਰਸ ਪਾਰਟੀ ਦੇ ਵੀ ਹਨ, ਕਾਂਗਰਸ ਨੇ ਸਿੱਖਾਂ ‘ਤੇ ਅੱਤਿਆਚਾਰ ਕੀਤੇ ਹਨ। ਅਜਿਹੇ ਸੰਸਦ ਮੈਂਬਰਾਂ ਤੋਂ ਮਦਦ ਮੰਗਣਾ ਉਨ੍ਹਾਂ ਸ਼ਹੀਦਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਕੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਵਾਜ਼ ਇੰਨੀ ਕਮਜ਼ੋਰ ਹੋ ਗਈ ਹੈ ਕਿ ਜਿਹੜੀ ਦੇਸ਼ ਦੀ ਸੰਸਦ ਤੇ ਹੁਕਮਰਾਨਾਂ ਤੱਕ ਨਹੀਂ ਪਹੁੰਚਦੀ?

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੀ 8 ਦਸੰਬਰ ਨੂੰ ਸਿੱਖ ਸੰਸਦ ਮੈਂਬਰਾਂ ਨੂੰ ਇੱਕ ਪੱਤਰ ਭੇਜਿਆ ਗਿਆ। ਇਸ ‘ਚ ਜਥੇਦਾਰ ਗੜਗੱਜ ਨੇ ਸਾਰੇ ਹੀ ਸਿੱਖ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਸਦ ‘ਚ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਚੁੱਕਣ। ਕੇਂਦਰ ਸਰਕਾਰ ਤੇ ਦਬਾਅ ਬਣਾ ਕੇ ਵੀਰ ਬਾਲ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਦੇ ਰੂਪ ‘ਚ ਘੋਸ਼ਿਤ ਕੀਤਾ ਜਾਵੇ।

Posted By: Daily Suraj Bureau

Latest News