IAS ਅਨਿੰਦਿਤਾ ਮਿੱਤਰਾ ਪੰਜਾਬ ਦੀ ਨਵੀਂ ਮੁੱਖ ਚੋਣ ਅਧਿਕਾਰੀ ਨਿਯੁਕਤ
- ਪੰਜਾਬ
- (Asia/Kolkata)
ਚੰਡੀਗੜ੍ਹ, ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨਵੇਂ ਮੁੱਖ ਚੋਣ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਕੇਡਰ ਦੇ 2007 ਬੈਚ ਦੀ ਸੀਨੀਅਰ ਆਈਏਐਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਅਨਿੰਦਿਤਾ ਮਿੱਤਰਾ ਹੁਣ ਸਿਬਿਨ ਸੀ ਦੀ ਜਗ੍ਹਾ ਜਿੰਮੇਵਾਰੀ ਸੰਭਾਲਣਗੇ । ਸਿਬਿਨ ਸੀ. (2005 ਬੈਚ) ਨੇ ਲਗਭਗ 3 ਸਾਲਾਂ ਤੱਕ ਇਹ ਜ਼ਿੰਮੇਵਾਰੀ ਨਿਭਾਈ, ਜਿਸ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਅਤੇ ਵੱਖ-ਵੱਖ ਉਪ ਚੋਣਾਂ ਸ਼ਾਮਲ ਸਨ। ਅਨਿੰਦਿਤਾ ਮਿੱਤਰਾ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ, ਪੰਜਾਬ ਵਿੱਚ ਸਥਾਨਕ ਸਰਕਾਰਾਂ ਅਤੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਤੇ ਸਹਿਕਾਰਤਾ ਵਿਭਾਗ ਵਿੱਚ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ।
Leave a Reply