ਆਪ' ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨਾਂ ਬਾਰੇ ਕੀਤੀ ਟਿੱਪਣੀ ਤੇ ਭਗਵੰਤ ਮਾਨ ਵੱਲੋਂ ਸ੍ਰੀ ਆਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਚੈਲਿਜ ਕਰਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀ ਸੀ

ਆਪ' ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨਾਂ ਬਾਰੇ ਕੀਤੀ ਟਿੱਪਣੀ ਤੇ ਭਗਵੰਤ ਮਾਨ ਵੱਲੋਂ ਸ੍ਰੀ ਆਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਚੈਲਿਜ ਕਰਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀ ਸੀ

ਫ਼ਤਹਿਗੜ੍ਹ ਸਾਹਿਬ, ( ਮੁਖ਼ਤਿਆਰ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ,ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਤੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਹਿਬਾਨਾਂ ਬਾਰੇ ਕੀਤੀ ਟਿੱਪਣੀ ਦੇ ਵਿਰੋਧ ਵਿੱਚ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਆਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਚੈਲਿੰਜ ਕਰਨ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੁੱਤਲੇ ਫੁੱਕਣ ਉਪਰੰਤ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।ਉਪਰੋਕਤ ਆਗੂਆਂ ਨੇ ਦੱਸਿਆ ਕਿ ਇਹ ਧਰਨਾਂ ਸਵੇਰੇ 10.00 ਵਜੇ ਸ਼ੁਰੂ ਹੋਵੇਗਾ ਅਤੇ ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਦੇ ਮੰਗ ਕੀਤੀ ਜਾਵੇਗੀ ਕਿ 'ਆਪ' ਆਗੂ ਆਤਿਸ਼ੀ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਰਾਜੂ ਖੰਨਾ ਨੇ ਕਿਹਾ ਕਿ ਆਤਿਸ਼ੀ ਦਾ ਬਿਆਨ ਆਮ ਆਦਮੀ ਪਾਰਟੀ ਦੀ ਮਾਨਸਿਕਤਾ ਨੂੰ ਜਾਹਿਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਮਨੁੱਖਤਾ ਅਤੇ ਧਰਮ ਦੀ ਰਾਖੀ ਲਈ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ। ਵਿਧਾਨ ਸਭਾ ਵਿਚ ਬੈਠ ਕੇ ਗੁਰੂ ਸਾਹਿਬਾਨਾਂ ਬਾਰੇ ਅਪਮਾਨਜਨਕ ਸ਼ਬਦ ਬੋਲਣਾ ਬਹੁਤ ਹੀ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨਾਂ ਦਾ ਨਿਰਾਦਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਅਕਾਲੀ ਦਲ ਆਤਿਸ਼ੀ ਦੇ ਖਿਲਾਫ ਕੇਸ ਦਰਜਾ ਕਰਵਾ ਕੇ ਹੀ ਰਹੇਗਾ। ਇਸ ਲਈ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਜ਼ਿਲੇ ਦੇ ਸਮੁੱਚੇ ਵਰਕਰਾਂ, ਆਗੂਆਂ, ਚੇਅਰਮੈਨਾਂ, ਇਸਤਰੀ ਅਕਾਲੀ ਦਲ ਦੀਆਂ ਬੀਬੀਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ,ਬਲਾਕ ਸੰਮਤੀ ਮੈਬਰਾ, ਯੂਥ ਅਕਾਲੀ ਦਲ ਦੇ ਨੌਜਵਾਨਾਂ,ਐਸ ਓ ਆਈ ਦੇ ਵਿਦਿਆਰਥੀਆਂ ਨੂੰ ਕੱਲ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਦੇ ਦਫ਼ਤਰ ਅੱਗੇ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ਤਾ ਜੋ ਆਤਿਸੀ ਤੇ ਭਗਵਾਨ ਮਾਨ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕਰਕੇ ਪ੍ਰਸ਼ਾਸਨ ਨੂੰ ਕਾਰਵਾਈ ਲਈ ਮਜਬੂਰ ਕੀਤਾ ਜਾਵੇ।ਇਸ ਧਰਨੇ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਬਸੀ ਪਠਾਣਾਂ, ਹਲਕਾ ਫਤਿਹਗੜ੍ਹ ਸਾਹਿਬ ਤੇ ਹਲਕਾ ਅਮਲੋਹ ਦੇ ਵਰਕਰਾਂ ਵੱਲੋਂ ਵਰਕਰਾਂ ਤੇ ਆਗੂਆਂ ਨਾਲ ਤਾਲਮੇਲ ਕਰਕੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ।ਕੱਲ ਲੱਗਣ ਵਾਲੇ ਧਰਨੇ ਦੇ ਪ੍ਰਬੰਧਾ ਦਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਬਲਜੀਤ ਸਿੰਘ ਭੁੱਟਾ ਵੱਲੋਂ ਜਾਇਜਾ ਵੀ ਲਿਆ ਗਿਆ।ਇਸ ਮੌਕੇ ਤੇ ਸਰਬਜੀਤ ਸਿੰਘ ਦਘੇੜੀਆ, ਜਸਪ੍ਰੀਤ ਸਿੰਘ ਲੁਹਾਰ ਮਾਜਰਾ, ਗਗਨਦੀਪ ਸਿੰਘ ਨਡਿਆਲੀ,ਆਦਿ ਮੌਜੂਦ ਸਨ ।