ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਗਤਾਂ ਦੀ ਵੱਡੀ ਭੀੜ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਗਤਾਂ ਦੀ ਵੱਡੀ ਭੀੜ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ (Punjab) ਪੱਧਰੀ ਸਮਾਗਮ ਅੱਜ ਤੋਂ ਇਤਿਹਾਸਕ ਧਾਰਮਿਕ ਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਰਹੇ ਹਨ। ਇਹ ਪ੍ਰਕਾਸ਼ ਪੁਰਬ ਸਮਾਗਮ ਪੂਰੇ ਸਾਲ ਚੱਲਣਗੇ, ਜਿਨ੍ਹਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਵਾਲੀ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਜਾਵੇਗੀ। ਧਾਰਮਿਕ ਰਸਮਾਂ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਤੇ ਸੱਭਿਆਚਾਰਕ ਕਾਰਜਕ੍ਰਮ ਵੀ ਕਰਵਾਏ ਜਾਣਗੇ। ਰਾਜ ਪੱਧਰੀ ਸਮਾਗਮਾਂ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ ਸਮੇਤ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰਨਗੇ। ਇਸ ਮੌਕੇ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਸਮਰਪਿਤ ਵੱਖ-ਵੱਖ ਪਹਿਲਕਦਮੀਆਂ ਦੀ ਵੀ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ (Punjab) ਸਰਕਾਰ ਵੱਲੋਂ ਇਹ ਸਮਾਗਮ ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਦਰਸ਼ਨਕ ਵਿਚਾਰਾਂ ਨਾਲ ਜੋੜਿਆ ਜਾ ਸਕੇ ਅਤੇ ਸਮਾਜ ਵਿੱਚ ਬਰਾਬਰੀ ਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ।