ਸਰਕਾਰਾਂ ਅੰਮ੍ਰਿਤਪਾਲ ਸਿੰਘ ਦੀ ਆਵਾਜ਼ ਤੋਂ ਡਰੀਆਂ, 2027 ਵਿੱਚ ਲੋਕ ਸਿਖਾਉਣਗੇ ਸਬਕ: ਬਾਪੂ ਤਰਸੇਮ ਸਿੰਘ

ਸਰਕਾਰਾਂ ਅੰਮ੍ਰਿਤਪਾਲ ਸਿੰਘ ਦੀ ਆਵਾਜ਼ ਤੋਂ ਡਰੀਆਂ, 2027 ਵਿੱਚ ਲੋਕ ਸਿਖਾਉਣਗੇ ਸਬਕ: ਬਾਪੂ ਤਰਸੇਮ ਸਿੰਘ

ਪਿੰਡ ਖੁਸਰੋਪੁਰ ਵਿਖੇ ਪਹੁੰਚੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੇਂਦਰ ਤੇ ਰਾਜ ਸਰਕਾਰ 'ਤੇ ਸਾਧੇ ਨਿਸ਼ਾਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਸਾਥੀਆਂ ਸਮੇਤ 'ਵਾਰਿਸ ਪੰਜਾਬ ਦੇ' ਜਥੇਬੰਦੀ ਵਿੱਚ ਹੋਏ ਸ਼ਾਮਲ ਤਲਵੰਡੀ ਸਾਬੋ ਵਿਖੇ ਵਿਸਾਖੀ ਕਾਨਫਰੰਸ ਵਿੱਚ ਹੁੰਮ-ਹੁਮਾ ਕੇ ਪਹੁੰਚਣ ਦਾ ਦਿੱਤਾ ਸੱਦਾ (ਇੰਦਰਜੀਤ): ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਕਾਰਜਕਾਰੀ ਪ੍ਰਧਾਨ ਅਕਾਲੀ ਵਾਰਿਸ ਪੰਜਾਬ ਦੇ ਬਾਪੂ ਤਰਸੇਮ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹਿਆ ਹੈ। ਕਪੂਰਥਲਾ ਦੇ ਪਿੰਡ ਖੁਸਰੋਪੁਰ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਤੰਤਰ ਦਾ ਘਾਣ ਕਰ ਰਹੀਆਂ ਹਨ। ਜਿਸ ਨੁਮਾਇੰਦੇ ਨੂੰ ਪੰਜਾਬ ਦੇ ਲੋਕਾਂ ਨੇ ਰਿਕਾਰਡ ਤੋੜ ਵੋਟਾਂ ਪਾ ਕੇ ਜਿਤਾਇਆ, ਉਸ ਨੂੰ ਅੱਜ ਵੀ ਜੇਲ੍ਹ ਦੀਆਂ ਸੀਖਾਂ ਪਿੱਛੇ ਬੰਦ ਰੱਖਣਾ ਜਨਤਕ ਫਤਵੇ ਦਾ ਸਿੱਧਾ ਅਪਮਾਨ ਹੈ।ਬਾਪੂ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰਾਂ ਅੰਮ੍ਰਿਤਪਾਲ ਸਿੰਘ ਦੀ ਉਸ ਆਵਾਜ਼ ਤੋਂ ਭੈਭੀਤ ਹਨ ਜੋ ਸੰਸਦ ਵਿੱਚ ਪੰਜਾਬ ਦੇ ਹੱਕਾਂ ਲਈ ਗੂੰਜਣੀ ਹੈ। ਉਨ੍ਹਾਂ ਪੁਰਾਣੇ ਬਿਆਨਾਂ ਦਾ ਹਵਾਲਾ ਦਿੰਦਿਆਂ ਮੁੜ ਦੁਹਰਾਇਆ ਕਿ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਪਾਣੀਆਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਨੌਜਵਾਨੀ ਦੇ ਮੁੱਦਿਆਂ ਨੂੰ ਦਬਾਇਆ ਹੈ। ਉਨ੍ਹਾਂ ਕਿਹਾ, "ਸਰਕਾਰਾਂ ਨੂੰ ਡਰ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਸੰਸਦ ਵਿੱਚ ਬੋਲੇ ਤਾਂ ਉਨ੍ਹਾਂ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੰਗੀਆਂ ਹੋ ਜਾਣਗੀਆਂ।" ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਜੋ ਵੀ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਬਣੀਆਂ, ਉਨ੍ਹਾਂ ਨੇ ਲੋਕਾਂ ਦੀ ਭਲਾਈ ਦੀ ਥਾਂ ਸਿਰਫ ਸੱਤਾ ਦਾ ਸੁੱਖ ਮਾਣਿਆ ਹੈ।ਸਥਾਨਕ ਸਿਆਸਤ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕਪੂਰਥਲਾ, ਜੋ ਕਦੇ ਆਪਣੇ ਅਮੀਰ ਵਿਰਸੇ ਲਈ ਜਾਣਿਆ ਜਾਂਦਾ ਸੀ ਅੱਜ ਹਲਾਤ ਬੇਹੱਦ ਤਰਸਯੋਗ ਹਨ ਪਰ ਸਿਆਸੀ ਆਗੂ ਸਿਰਫ਼ ਵੋਟਾਂ ਦੀ ਰਾਜਨੀਤੀ ਕਰ ਰਹੇ ਹਨ। ਕਾਂਗਰਸ ਦੇ ਗੜ੍ਹ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਜਨਤਾ ਦੇ ਰੋਸ ਦੀ ਹਨੇਰੀ ਆਉਂਦੀ ਹੈ ਤਾਂ ਵੱਡੇ-ਵੱਡੇ ਸਿਆਸੀ ਬੁਰਜ ਅਤੇ ਰੁੱਖ ਜੜ੍ਹੋਂ ਉੱਖੜ ਜਾਂਦੇ ਹਨ।ਬਾਪੂ ਤਰਸੇਮ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵੱਲੋਂ ਵਿਸਾਖੀ ਮੌਕੇ ਇੱਕ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਸ ਕਾਨਫਰੰਸ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੰਬੇ ਸਮੇਂ ਤੱਕ ਜ਼ਿਲ੍ਹਾ ਪ੍ਰਧਾਨ ਰਹੇ ਅਤੇ ਦੋ ਵਾਰ ਵਿਧਾਨ ਸਭਾ ਚੋਣਾਂ ਲੜ ਚੁੱਕੇ ਸਰਗਰਮ ਆਗੂ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਆਪਣੇ ਸੈਂਕੜੇ ਸਾਥੀਆਂ ਸਮੇਤ 'ਵਾਰਿਸ ਪੰਜਾਬ ਦੇ' ਜਥੇਬੰਦੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਚੋਣ ਮੁਹਿੰਮ ਵਿੱਚ ਵੀ ਮੋਹਰੀ ਭੂਮਿਕਾ ਨਿਭਾਈ ਸੀ।