Daily Suraj

ਪੰਜਾਬੀ

ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ (ਜਲੰਧਰ) ਵਿਖੇ ਮਨਾਇਆ ਗਣਤੰਤਰ ਦਿਵਸ

26 Jan, 2026 11:12 PM

ਫਗਵਾੜਾ (ਅਸ਼ੋਕ ਸ਼ਰਮਾ) ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ ਵਿਖੇ ਇੰਚਾਰਜ ਸ. ਜਸ਼ਨਜੋਤ ਸਿੰਘ ਜੌਹਲ ਦੀ ਰਹਿਨੁਮਾਈ ਅਤੇ ਐਨ.ਐਸ.ਐਸ. ਵਿਭਾਗ ਵੱਲੋਂ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਜੌਹਲ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਨਾਲ ਹੋਈ, ਉਪਰੰਤ ਰਾਸ਼ਟਰੀ ਗਾਣ ਗਾਇਨ ਕੀਤਾ ਗਿਆ। ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਅਜੋਕੀ ਨੌਜਵਾਨ ਪੀੜੀ ਨੂੰ ਸੰਵਿਧਾਨ ਵੱਲੋਂ ਨਿਰਧਾਰਿਤ ਫ਼ਰਜ਼ਾਂ ਤੇ ਹੱਕਾਂ ਸਬੰਧੀ ਕਾਨੂੰਨਾਂ ਦੀ ਜਾਣਕਾਰੀ ਅਤੇ ਉਨ੍ਹਾਂ ਦੀ ਸਹੀ ਵਰਤੋਂ ਦੀ ਸਮਝ ਰੱਖਣੀ ਚਾਹੀਦੀ ਹੈ।ਹੁਣ ਸਾਡੇ ਸਾਰਿਆਂ ਦਾ ਕਰਤੱਵ ਬਣਦਾ ਹੈ ਕਿ ਬਲੀਦਾਨਾਂ ਤੇ ਘਾਲਣਾ ਦੇ ਮੁੱਲ ਨੂੰ ਸਮਝਿਆ ਜਾਵੇ ਤੇ ਦੇਸ਼ ਦੇ ਮਾਣ ਦੀ ਰੱਖਿਆ ਕੀਤੀ ਜਾਵੇ। ਅੰਤ ਵਿੱਚ ਪ੍ਰਿੰਸੀਪਲ ਸਾਹਿਬ ਨੇ ਸਭ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰੋਗਰਾਮ ਨੂੰ ਐਨ.ਐਸ.ਐਸ. ਵਿਭਾਗ,ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਫ਼ਲਤਾਪੂਰਕ ਸੰਪੰਨ ਕੀਤਾ ਗਿਆ।

Posted By: Daily Suraj Bureau

Latest News