ਕੌਮਾਂਤਰੀ ਮਹਿਲਾ ਦਿਵਸ ਮੌਕੇ ਏਕਮ ਵੜਿੰਗ ਸੜਕਾਂ ‘ਤੇ, ਔਰਤਾਂ ਲਈ 48 ਹਜ਼ਾਰ ਰੁਪਏ ਦੀ ਮੰਗ
- ਪੰਜਾਬ
- (Asia/Kolkata)
ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ Amrinder Singh Raja Warring ਦੀ ਧੀ Ekam Warring ਔਰਤਾਂ ਦੇ ਹੱਕਾਂ ਲਈ ਚੰਡੀਗੜ੍ਹ ਦੀਆਂ ਸੜਕਾਂ ‘ਤੇ ਪ੍ਰਦਰਸ਼ਨ ਕਰਨ ਉਤਰੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮਹਿਲਾਵਾਂ ਨੂੰ ਬਣਦੇ ਹੱਕ ਦੇਣ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ Chandigarh Police ਨੇ ਏਕਮ ਵੜਿੰਗ ਸਮੇਤ ਹੋਰ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਸੈਕਟਰ-3 ਪੁਲੀਸ ਥਾਣੇ ਵਿੱਚ ਰੱਖਿਆ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਥਾਣੇ ਦੇ ਅੰਦਰ ਹੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਜਾਰੀ ਰੱਖਿਆ। ਏਕਮ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2022 ਵਿੱਚ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੇ ਅਨੁਸਾਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਰਕਮ ਮਹਿਲਾਵਾਂ ਨੂੰ ਨਹੀਂ ਦਿੱਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਹ ਵਾਅਦਾ ਪੂਰਾ ਕਰੇ ਅਤੇ ਪਿਛਲੇ ਚਾਰ ਸਾਲਾਂ ਦਾ ਬਕਾਇਆ ਵੀ ਮਹਿਲਾਵਾਂ ਨੂੰ ਜਾਰੀ ਕੀਤਾ ਜਾਵੇ। ਉਨ੍ਹਾਂ ਦੇ ਮੁਤਾਬਕ ਹਰ ਮਹਿਲਾ ਨੂੰ ਪਿਛਲੇ ਸਮੇਂ ਦੀ ਬਕਾਇਆ ਰਕਮ ਵਜੋਂ 48-48 ਹਜ਼ਾਰ ਰੁਪਏ ਦਿੱਤੇ ਜਾਣੇ ਚਾਹੀਦੇ ਹਨ।
Leave a Reply