ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਬੁਢਲਾਡਾ 'ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਸਖੀਆਂ ਦਾ ਵਿਸ਼ੇਸ਼ ਸਨਮਾਨ
- ਪੰਜਾਬ
- (Asia/Kolkata)
ਰਜਿਸਟਰੇਸ਼ਨ ਪੱਖੋਂ ਹਲਕਾ ਬੁਢਲਾਡਾ ਪੂਰੇ ਪੰਜਾਬ ਵਿੱਚੋਂ ਪਹਿਲੇ ਸਥਾਨ 'ਤੇ : ਵਿਧਾਇਕ ਬੁੱਧ ਰਾਮ ਹਲਕੇ ਵਿੱਚ 83 ਹਜ਼ਾਰ ਤੋਂ ਵੱਧ ਫਾਰਮ ਰਜਿਸਟਰ ਹੋਣ ਉੱਤੇ ਖੁਸ਼ੀ ਪ੍ਰਗਟਾਈ (ਜੁਗਰਾਜ ਸਿੰਘ ਚਹਿਲ)ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਬਜਰੰਗ ਭਵਨ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸਖੀਆਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਬੁੱਧ ਰਾਮ ਨੇ ਘਰ-ਘਰ ਜਾ ਕੇ ਵੱਧ ਤੋਂ ਵੱਧ ਫਾਰਮ ਰਜਿਸਟਰ ਕਰਵਾ ਕੇ ਬੁਢਲਾਡਾ ਹਲਕੇ ਨੂੰ ਪੂਰੇ ਪੰਜਾਬ ਵਿੱਚੋਂ ਪਹਿਲੇ ਸਥਾਨ ’ਤੇ ਪਹੁੰਚਾਉਣ ਵਾਲੀਆਂ ਸਖੀਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ। ਹਲਕੇ ਵਿੱਚ 83 ਹਜ਼ਾਰ ਤੋਂ ਵੱਧ ਫਾਰਮ ਰਜਿਸਟਰ ਹੋਣ ਦੀ ਇਤਿਹਾਸਕ ਉਪਲਬਧੀ 'ਤੇ ਸਾਰੀਆਂ ਸਖੀਆਂ ਨੂੰ ਵਧਾਈ ਦਿੰਦਿਆਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਹ ਵੱਡੀ ਪ੍ਰਾਪਤੀ, ਸਖੀਆਂ ਦੀ ਦਿਨ-ਰਾਤ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਸੰਭਵ ਹੋਈ ਹੈ। ਉਨ੍ਹਾਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾ ਮਿਹਨਤੀ ਵਰਕਰਾਂ ਦਾ ਸਤਿਕਾਰ ਕਰਦੀ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਲੋੜਵੰਦ ਲਾਭਪਾਤਰੀਆਂ ਤੱਕ ਸਰਕਾਰੀ ਸਹਾਇਤਾ ਦਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਘਰ-ਘਰ ਜਾ ਕੇ ਫਾਰਮ ਭਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖੀਆਂ ਨੂੰ ਪ੍ਰਤੀ ਫਾਰਮ ਦੇ ਹਿਸਾਬ ਨਾਲ ਪ੍ਰੋਤਸਾਹਨ ਰਕਮ ਵੀ ਦਿੱਤੀ ਗਈ ਹੈ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਚੇਅਰਮੈਨ ਸਤੀਸ਼ ਸਿੰਗਲਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ, ਕੋਆਰਡੀਨੇਟਰ ਬਲਜਿੰਦਰ ਕੁਮਾਰ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸਹਿ-ਕੋਆਰਡੀਨੇਟਰ ਬਲਜਿੰਦਰ ਕੌਰ ਸਮਰਾ, ਚੇਅਰਮੈਨ ਕੇਵਲ ਸ਼ਰਮਾ, ਸੰਦੀਪ ਗਿੰਨੀ, ਵਿਸ਼ਾਲ ਰਿਸ਼ੀ, ਪ੍ਰਧਾਨ ਸਤਨਾਮ ਸਿੰਘ, ਪ੍ਰਧਾਨ ਸੰਦੀਪ ਬੱਗਾ, ਟਿੰਕੂ ਪੰਜਾਬ, ਸਰਪੰਚ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ ਤੋਂ ਇਲਾਵਾ ਸਮੂਹ ਬਲਾਕ ਪ੍ਰਧਾਨ, ਸਖੀਆਂ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਾਰਿਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Leave a Reply