ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਨੂੰ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ
- ਹਰਿਆਣਾ
- 06 May,2025

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਿਵਾਦ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੂੰ ਕੇਂਦਰ ਨੇ ਸੂਚਿਤ ਕੀਤਾ ਕਿ ਇਸ ਮੁੱਦੇ ਨੂੰ ਸੁਚਾਰੂ ਢੰਗ ਨਾਲ ਹੱਲ ਕਰਨ ਲਈ ਉਸ ਨੇ ਪਹਿਲਾਂ ਹੀ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਬੈਂਚ ਨੇ ਕਿਹਾ, ‘‘ਅਸੀਂ ਦੋਵਾਂ ਸੂਬਿਆਂ ਨੂੰ ਇਕ ਸੁਚਾਰੂ ਹੱਲ ’ਤੇ ਪਹੁੰਚਣ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੰਦੇ ਹਾਂ।’’
ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸੌਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਬੈਂਚ ਨੂੰ ਦੱਸਿਆ, ‘‘ਅਸੀਂ ਵਿਚੋਲਗੀ ਲਈ ਯਤਨ ਕੀਤੇ ਹਨ, ਪਰ ਸੂਬਿਆਂ ਨੂੰ ਕੇਂਦਰ ਦੀ ਤਜਵੀਜ਼ ਮੁਤਾਬਕ ਚੱਲਣਾ ਪਵੇਗਾ।’’ ਐੱਸਵਾਈਐੱਲ ਨਹਿਰ ਦੀ ਕਲਪਨਾ (conceptualized) ਰਾਵੀ ਅਤੇ ਬਿਆਸ ਦਰਿਆਵਾਂ ਤੋਂ ਪਾਣੀ ਦੀ ਪ੍ਰਭਾਵਸ਼ਾਲੀ ਵੰਡ ਲਈ ਕੀਤੀ ਗਈ ਸੀ।
#SYLCanal #SupremeCourt #PunjabHaryanaDispute #WaterSharing #CentreIntervention #IndianJudiciary #PunjabNews #HaryanaNews #SYLVerdict #InterstateWaterDispute
Posted By:

Leave a Reply