‘ਆਪ’ ਆਗੂ ‘ਤੇ ਵਸੂਲੀ ਦੇ ਦੋਸ਼ ਲਗਾਉਣ ਵਾਲੇ ਕਾਂਗਰਸੀ ਕੌਂਸਲਰ ਖ਼ਿਲਾਫ਼ FIR ਦਰਜ
- ਪੰਜਾਬ
- (Asia/Kolkata)
ਵਾਰਡ ਨੰਬਰ 26 ਤੋਂ ਕਾਂਗਰਸੀ ਕੌਂਸਲਰ ਗੌਰਵ ਭੱਟੀ ਅਤੇ ਉਨ੍ਹਾਂ ਦੇ ਸਾਥੀ ’ਤੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇੱਕ ਝੂਠੀ ਵੀਡੀਓ ਸਾਂਝੀ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸ ਵਿੱਚ ਕੌਂਸਲਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (MMSY) ਦੇ ਸਿਹਤ ਕਾਰਡ ਬਣਾਉਣ ਲਈ ਆਪ ਆਗੂ ਵੱਲੋਂ ਪੈਸਿਆਂ ਦੀ ਮੰਗ ਕਰਨ ਦੇ ਦੋਸ਼ ਲਾਏ ਸਨ। ਆਪ ਆਗੂ ਇੰਦਰਪਾਲ ਸਿੰਘ ਮਿੰਕੂ ਦੀ ਸ਼ਿਕਾਇਤ ਦੇ ਆਧਾਰ 'ਤੇ ਮੋਤੀ ਨਗਰ ਥਾਣਾ ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਪਰਾਧਿਕ ਧਮਕੀ ਅਤੇ ਆਈ ਟੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੂੰ ਜਾਣਕਾਰੀ ਦਿੰਦਿਆਂ ਆਪ ਆਗੂ ਮਿੰਕੂ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਵਾਸੀਆਂ ਦੇ ਸਿਹਤ ਕਾਰਡ ਬਣਾ ਕੇ ਉਨ੍ਹਾਂ ਨੂੰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਮੁਹੱਈਆ ਕਰਵਾਉਣ ਲਈ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਸਾਰੇ ਵਾਰਡਾਂ ਨੂੰ ਮਸ਼ੀਨਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ 2 ਫਰਵਰੀ 2026 ਨੂੰ ਕੌਂਸਲਰ ਗੌਰਵ ਭੱਟੀ ਅਤੇ ਸਾਹਿਬ ਰਾਜਪੂਤ ਨੇ ਮਿਲੀਭੁਗਤ ਕਰਕੇ ਆਪਣੇ ਫੇਸਬੁੱਕ ਖਾਤਿਆਂ ’ਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਉਨ੍ਹਾਂ (ਮਿੰਕੂ) ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਇਲਾਕਾ ਨਿਵਾਸੀਆਂ ਤੋਂ ਸਿਹਤ ਕਾਰਡ ਬਣਾਉਣ ਲਈ ਜਾਰੀ ਕੀਤੀਆਂ ਪਰਚੀਆਂ ਦੇ ਪੈਸੇ ਇਕੱਠੇ ਕਰਨਗੇ ਅਤੇ ਉਸ ਨੂੰ ਭੇਜਣਗੇ, ਅਤੇ ਇਕੱਠੀ ਕੀਤੀ ਰਕਮ ਦਾ 90 ਫੀਸਦੀ ਹਿੱਸਾ ਉਸ (ਮਿੰਕੂ) ਨੂੰ ਦੇਣਾ ਪਵੇਗਾ। ਆਪ ਆਗੂ ਮਿੰਕੂ ਨੇ ਕਿਹਾ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਨੀਅਤ ਨਾਲ ਫੇਸਬੁੱਕ ਪਲੇਟਫਾਰਮ ਦੀ ਦੁਰਵਰਤੋਂ ਕਰਕੇ ਮੇਰੇ ’ਤੇ ਝੂਠੇ ਦੋਸ਼ ਲਾਏ ਅਤੇ ਵੀਡੀਓ ਸਾਂਝੀ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਰੀ ਮਾਨਸਿਕ ਪ੍ਰੇਸ਼ਾਨੀ ਹੋਈ। ਇਸ ਦੌਰਾਨ ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਕਾਂਗਰਸੀ ਆਗੂ ਨੇ ਵੀ ਆਪਣੇ ਫੇਸਬੁੱਕ ਪੇਜ 'ਤੇ ਇੱਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਲਿਖਿਆ ਹੈ, ‘‘ਵਾਰਡ ਨੰਬਰ 26 ਦੇ ਨਿਵਾਸੀਆਂ ਦੀ ਆਵਾਜ਼ ਨੂੰ ਦਬਾਉਣ ਲਈ ਮੇਰੇ ਖ਼ਿਲਾਫ਼ ਐੱਫ ਆਈ ਆਰ ਦਰਜ ਕੀਤੀ ਗਈ ਹੈ। ਲੁਧਿਆਣਾ ਪੂਰਬੀ ਦੇ ਆਪ ਵਿਧਾਇਕ ਨੂੰ ਬਹੁਤ-ਬਹੁਤ ਵਧਾਈਆਂ, ਕੌਂਸਲਰ ਗੌਰਵ ਭੱਟੀ।
Leave a Reply