ਸੋਨਿਤਪੁਰ ਵਿੱਚ ਦਰਦਨਾਕ ਹਾਦਸਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਦਾ ਟਰੱਕ ਨਾਲ ਟਕਰਾਅ
ਅਸਾਮ ਦੇ ਸੋਨਿਤਪੁਰ ਜ਼ਿਲ੍ਹੇ ਵਿੱਚ ਐਤਵਾਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਐਂਬੂਲੈਂਸ ਅਤੇ ਟਰੱਕ ਦੀ ਟੱਕਰ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪੁਲਿਸ ਅਨੁਸਾਰ, ਐਂਬੂਲੈਂਸ ਇੱਕ ਮਰੀਜ਼ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ Tezpur Medical College and Hospital ਜਾ ਰਹੀ ਸੀ। ਇਹ ਹਾਦਸਾ ਢੇਕੀਆਜੁਲੀ ਪੁਲਿਸ ਸਟੇਸ਼ਨ ਦੇ ਅਧੀਨ ਆਉਂਦੇ ਨੈਸ਼ਨਲ ਹਾਈਵੇ-15 ‘ਤੇ ਵਾਪਰਿਆ। ਸੋਨਿਤਪੁਰ ਦੇ ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ Tezpur Medical College and Hospital ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਬਚਾਅ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਵੱਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਅਤੇ ਬਾਅਦ ਵਿੱਚ ਹਾਈਵੇਅ ਨੂੰ ਸਾਫ਼ ਕਰਕੇ ਆਵਾਜਾਈ ਨੂੰ ਮੁੜ ਬਹਾਲ ਕਰ ਦਿੱਤਾ ਗਿਆ।
Posted By: Daily Suraj Bureau