'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
ਸੰਗਰੂਰ, 12 ਦਸੰਬਰ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਮਹਿਲਾ ਬੁਲਾਰੇ ਨਰਿੰਦਰ ਕੌਰ ਭਰਾਜ ਅਤੇ ਲੀਗਲ ਸੈੱਲ ਦੇ ਆਗੂ ਤਪਿੰਦਰ ਸੋਹੀ ਨੇ ਦੱਸਿਆ ਕਿ ਅੱਜ ਵਰਕਰਾਂ ਵਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇ। ਇਸ ਦੌਰਾਨ ਇਹ ਮੰਗ ਕੀਤੀ ਜਾਵੇਗੀ ਕਿ ਕੈਪਟਨ ਵਿਧਾਨ ਸਭਾ ਚੋਣਾਂ ਸਮੇਂ ਘਰ-ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਸਮੇਤ ਸਾਰੇ ਪੂਰੇ ਕਰਨ।