Daily Suraj

ਪੰਜਾਬੀ

ਪੰਜਾਬ ਸਕੂਲ ਧਮਕੀਆਂ: ਅੱਜ ਜਲੰਧਰ ਦੇ ਸਕੂਲਾਂ ਵਿੱਚ ਸੁਰੱਖਿਆ ਵਧਾਈ ਗਈ

31 Jan, 2026 01:54 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇੱਕ ਦਿਨ ਪਹਿਲਾਂ ਅੱਜ (31 ਜਨਵਰੀ) ਜਲੰਧਰ ਦੇ ਸਕੂਲਾਂ ਵਿੱਚ ਬੰਬ ਧਮਾਕੇ ਦੀ ਧਮਕੀ ਮਿਲੀ ਸੀ। ਜਾਣਕਾਰੀ ਮਿਲਣ ‘ਤੇ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ, ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ । ਹਾਲਾਂਕਿ, ਅੱਜ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਜਲੰਧਰ ਦੇ ਸਕੂਲਾਂ ਵਿੱਚ ਛੁੱਟੀ ਹੈ। ਫਿਲਹਾਲ ਪੁਲਿਸ ਅਤੇ ਬੰਬ ਸਕੁਐਡ ਟੀਮ ਮੌਕੇ ‘ਤੇ ਤੈਨਾਤ ਹਨ, ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਸਕੂਲਾਂ ਨੂੰ ਵਾਰ-ਵਾਰ ਧਮਕੀਆਂ ਮਿਲੀਆਂ ਹਨ। ਹਾਲਾਂਕਿ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

Latest News