Daily Suraj

ਪੰਜਾਬੀ

ਦਿਸ਼ਾ ਗੈਂਗਰੇਪ: ਚਾਰੇ ਮੁਲਜ਼ਮ ਢੇਰ, ਡਾਕਟਰ ਪਿਤਾ ਨੇ ਕਿਹਾ- ਧੀ ਦੀ ਆਤਮਾ ਨੂੰ ਹੁਣ ਮਿਲੀ ਹੋਵੇਗੀ ਸ਼ਾਂਤੀ !!!

06 Dec, 2019 05:30 AM

ਹੈਦਰਾਬਾਦ: ਹੈਦਰਾਬਾਦ ‘ਚ ਇੱਕ ਮਹਿਲਾ ਡਾਕਟਰ (ਪਸ਼ੂਆਂ) ਨਾਲ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਮਾਮਲੇ ‘ਚ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਮੁੱਠਭੇੜ ਦੌਰਾਨ ਢੇਰ ਕਰ ਦਿੱਤਾ।ਇਸ ਖ਼ਬਰ ਤੋਂ ਬਾਅਦ ਹੈਦਰਾਬਾਦ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਥੇ ਹੀ ਮਹਿਲਾ ਡਾਕਟਰ ਦੇ ਪਿਤਾ ਨੇ ਕਿਹਾ ਕਿ ਮੇਰੀ ਧੀ ਮਨੁ ਗਏ ਹੋਏ 10 ਦਿਨ ਬੀਤ ਚੁੱਕੇ ਹਨ। ਮੈਂ ਇਸ ਲਈ ਪੁਲਿਸ ਅਤੇ ਸਰਕਾਰ ਦਾ ਧੰਨਵਾਦ ਕਰਦਾ ਹਾਂ। ਮੇਰੀ ਧੀ ਦੀ ਆਤਮਾ ਨੂੰ ਹੁਣ ਸ਼ਾਂਤੀ ਮਿਲੀ ਹੋਵੇਗੀ। ਉਥੇ ਹੀ ਇਸ ਖ਼ਬਰ ਤੋਂ ਬਾਅਦ ਨਿਰਭਿਆ ਦੀ ਮਾਂ ਨੇ ਵੀ ਖੁਸ਼ੀ ਜਤਾਈ ਹੈ। ਉਹਨਾਂ ਕਿਹਾ ਕਿ ਪੁਲਿਸ ਅਤੇ ਸਰਕਾਰ ਦਾ ਧੰਨਵਾਦ। ਜਿਨ੍ਹਾਂ ਨੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ। ਉਹਨਾਂ ਕਿਹਾ ਕਿ ਮੈਂ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਨਿਰਭਿਆ ਦੇ ਦੋਸ਼ੀਆਂ ਨੂੰ ਵੀ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇ।ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਪੁਲਿਸ ਮੁਲਜ਼ਮਾਂ ਦੋਸ਼ੀਆਂ ਨੂੰ ਮੌਕੇ ‘ਤੇ ਲੈ ਗਈ ਸੀ ਪਰ ਚਾਰਾਂ ਦੋਸ਼ੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ‘ਤੇ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਹੀ ਢੇਰ ਕਰ ਦਿੱਤਾ।ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਨੇ ਕਰ ਦਿੱਤੀ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM