Daily Suraj

ਪੰਜਾਬੀ

ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ,

11 Nov, 2025 04:21 AM

ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਕੌਮੀ ਸੁਰੱਖਿਆ ਐਕਟ (NSA) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।


ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨਵੀ ਅੰਜਾਰੀਆ ਦੇ ਬੈਂਚ ਨੇ ਸਿੰਘ ਨੂੰ ਆਪਣੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਛੇ ਹਫ਼ਤਿਆਂ ਅੰਦਰ ਫੈਸਲਾ ਲੈਣ ਦੀ ਹਦਾਇਤ ਕੀਤੀ ਹੈ। ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਅਧੀਨ ਨੌਂ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

Latest News