Daily Suraj

ਪੰਜਾਬੀ

ਕੇਂਦਰੀ ਗ੍ਰਹਿ ਮੰਤਰਾਲੇ ਦੀ ਮੀਟਿੰਗ ਸ਼ੁਰੂ

02 May, 2025 08:22 PM

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਤੋਂ ਛਿੜੇ ਵਿਵਾਦ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੱਦੀ ਮੀਟਿੰਗ ਸ਼ੁਰੂ ਹੋ ਗਈ ਹੈ।

ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਤੋਂ ਇਲਾਵਾ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅਤੇ ਜਲ ਸ਼ਕਤੀ ਮੰਤਰਾਲੇ ਦੇ ਪ੍ਰਤੀਨਿਧ ਸ਼ਾਮਲ ਹਨ।

ਪੰਜਾਬ ਤਰਫ਼ੋਂ ਵਧੀਕ ਮੁੱਖ ਸਕੱਤਰ (ਗ੍ਰਹਿ) ਆਲੋਕ ਸ਼ੇਖਰ ਅਤੇ ਜਲ ਸਰੋਤ ਵਿਭਾਗ ਦੇ ਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਸ਼ਾਮਲ ਹੋਏ ਹਨ।

ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਵਲੋਂ ਸਮੁੱਚੀ ਸਥਿਤੀ ਬਾਰੇ ਤਿਆਰ ਰਿਪੋੋਰਟ ਮੀਟਿੰਗ ਵਿੱਚ ਪੇਸ਼ ਕੀਤੀ ਜਾਵੇਗੀ।

ਮੀਟਿੰਗ ਵਿੱਚ ਕੇਂਦਰੀ ਅਧਿਕਾਰੀ ਪੰਜਾਬ ’ਤੇ ਦਬਾਉ ਬਣਾ ਸਕਦੇ ਹਨ ਕਿ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਵਿੱਚ ਕੋਈ ਅੜਿੱਕਾ ਨਾ ਖੜ੍ਹਾ ਕੀਤਾ ਜਾਵੇ। ਜਲਦ ਹੀ ਮੀਟਿੰਗ ਦੇ ਵੇਰਵੇ ਸਾਹਮਣੇ ਆਉਣ ਦੀ ਸੰਭਾਵਨਾ ਹੈ।

#HomeMinistryMeeting #IndiaSecurity #GovernmentPolicy #NationalSecurity #SecurityMeasures #CentralGovernment #PolicyMeeting


Posted By: Daily Suraj Bureau

Latest News