Daily Suraj

ਪੰਜਾਬੀ

ਪੰਜਾਬ ਦੇ ਸਕੂਲਾਂ ਤੇ ਕਾਲਜਾਂ ’ਚ 7 ਸਤੰਬਰ ਤੱਕ ਛੁੱਟੀਆਂ ਵਧਾਈਆਂ

04 Sep, 2025 01:13 AM

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਪੰਜਾਬ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |

Posted By: Daily Suraj Bureau

Latest News