Daily Suraj

ਪੰਜਾਬੀ

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਤਿਆਰੀਆਂ ਦਾ ਜਾਇਜ਼ਾ

08 Jan, 2025 05:30 AM

ਕਪੂਰਥਲਾ : ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਗਣਤੰਤਰ ਦਿਵਸ ਸਬੰਧੀ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ, ਜਿਸ ਲਈ 21 ਜਨਵਰੀ ਤੋਂ ਰਿਹਰਸਲ ਸ਼ੁਰੂ ਹੋਣਗੀਆਂ ਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ। ਸ੍ਰੀ ਬਾਜਵਾ ਨੇ ਦੱਸਿਆ ਕਿ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਮੌਕੇ ਸਟੇਡੀਅਮ ਦੀ ਸਾਫ ਸਫਾਈ, ਸ਼ਹਿਰ ਦੇ ਸੁੰਦਰੀਕਰਨ, ਸੁਰੱਖਿਆ, ਆਵਾਜਾਈ, ਬੈਰਕੇਟਿੰਗ, ਲੋਕਾਂ ਦੇ ਬੈਠਣ, ਸਟੇਜ ਦੀ ਸਜਾਵਟ, ਬੈਂਡ ਦੇ ਪ੍ਰਬੰਧਾਂ, ਕਰਮਚਾਰੀਆਂ ਦੀਆਂ ਡਿਊਟੀਆਂ, ਫਸਟ ਏਡ, ਬਿਜਲੀ ਤੇ ਸਾਊਂਡ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਵਿਭਾਗੀ ਮੁਖੀ ਜਿਹੜੇ ਕਰਮਚਾਰੀਆਂ, ਅਧਿਕਾਰੀਆਂ ਦਾ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ ਹੋਣਾ ਹੈ, ਉਨ੍ਹਾਂ ਦੇ ਨਾਵਾਂ ਦੀ ਸਿਫਾਰਸ਼ 20 ਜਨਵਰੀ ਤੋਂ ਪਹਿਲਾਂ-ਪਹਿਲਾਂ ਭੇਜ ਦਿੱਤੀ ਜਾਵੇ। ਜਿਸ ਕਰਮਚਾਰੀ ਦਾ ਪਿਛਲੇ 2 ਸਾਲਾਂ ਦੌਰਾਨ ਆਜ਼ਾਦੀ ਦਿਹਾੜੇ ਜਾਂ ਗਣਤੰਤਰ ਦਿਵਸ ਮੌਕੇ ਸਨਮਾਨ ਹੋਇਆ ਹੈ, ਉਨ੍ਹਾਂ ਦੇ ਨਾਵਾਂ ਨੂੰ ਨਹੀਂ ਵਿਚਾਰਿਆ ਜਾਵੇਗਾ। ਸਮਾਗਮ ਦੌਰਾਨ ਪੁਲਿਸ, ਹੋਮਗਾਰਡ, ਐਨ.ਸੀ.ਸੀ., ਸਿੱਖਿਆ ਵਿਭਾਗ, ਗਰਲਜ਼ ਗਾਇਡ ਤੇ ਸੈਨਿਕ ਸਕੂਲ ਦੀ ਟੁਕੜੀ ਮਾਰਚ ਪਾਸਟ ਵਿਚ ਭਾਗ ਲਵੇਗੀ। ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਹੋਵੇਗਾ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ’ਚ ਐਸ.ਡੀ.ਐਮ. ਕਪੂਰਥਲਾ, ਡੀ.ਪੀ.ਆਰ.ਓ ਤੇ ਜ਼ਿਲ੍ਹਾ ਸਿੱਖਿਆ ਅਉਡਸਰ ਸੈਕੰਡਰੀ ਤੇ ਐਲੀਮੈਂਟਰੀ ਮੈਂਬਰ ਹੋਣਗੇ। ਸ੍ਰੀ ਬਾਜਵਾ ਨੇ ਕਿਹਾ ਕਿ ਸਮੂਹ ਵਿਭਾਗ ਸਮਾਗਮ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ ਤੇ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ। ਇਸ ਮੌਕੇ ਐਸ.ਡੀ.ਐਮ ਮੇਜਰ ਇਰਵਿਨ ਕੌਰ, ਐਸ.ਪੀ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਉਡਸਰ ਸੁਬੇਗ ਸਿੰਘ, ਡੀ.ਡੀ.ਪੀ.ਓ. ਸ਼ਤੀਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ.ਬਲਬੀਰ ਚੰਦ, ਸਹਾਇਕ ਸਿਵਲ ਸਰਜਨ ਡਾ. ਅਨੂ ਰਤਨ ਤੇ ਹੋਰਨਾਂ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Posted By: Daily Suraj Bureau

Latest News