Daily Suraj

ਪੰਜਾਬੀ

ਨਗਰ ਨਿਗਮ ਹਾਊਸ ਮੀਟਿੰਗ ਵਿਚ ਹੰਗਾਮਾ

24 Dec, 2024 05:30 AM

ਚੰਡੀਗੜ੍ਹ -ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਈ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਡਾ.ਬੀ.ਆਰ.ਅੰਬੇਡਕਰ ਦੇ ਵਿਸ਼ੇ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਹੰਗਾਮਾ ਹੋਇਆ। ਨਾਮਜ਼ਦ ਕੌਂਸਲਰ ਅਨਿਲ ਮਸੀਹ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨੈਸ਼ਨਲ ਹੈਰਾਲਡ ਕੇਸ ਵਿਚ ਰਾਹੁਲ ਗਾਂਧੀ ਜ਼ਮਾਨਤ ’ਤੇ ਹਨ। ਇਸ ਦੌਰਾਨ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਮਤਾ ਪਾਸ ਕਰਕੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ, ਜਦਕਿ ਭਾਜਪਾ ਕੌਂਸਲਰਾਂ ਨੇ ਕਾਂਗਰਸ ’ਤੇ ਦੋਸ਼ ਲਾਇਆ ਕਿ ਉਹ ਨਹਿਰੂ ਦੇ ਸਮੇਂ ਤੋਂ ਹੀ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Posted By: Daily Suraj Bureau

Latest News