Daily Suraj

ਪੰਜਾਬੀ

ਅੰਮ੍ਰਿਤਸਰ: ਦੇਰ ਰਾਤ ਸ਼ੱਕੀ ਹਾਲਤਾਂ ‘ਚ ਮੁੰਡੇ-ਕੁੜੀ ਦੀ ਲਾਸ਼ ਬਰਾਮਦ, ਜਾਂਚ ‘ਚ ਜੁਟੀ ਪੁਲਿਸ

21 Aug, 2019 05:30 AM

ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਸਾਹਮਣੇ ਮੰਗਲਵਾਰ ਰਾਤ ਉਸ ਵਕਤ ਦਹਿਸ਼ਤ ਫੈਲ ਗਈ ਜਦੋਂ ਸ਼ੱਕੀ ਹਾਲਾਤਾਂ ‘ਚ ਮੁੰਡੇ-ਕੁੜੀ ਦੀਆਂ ਸੜਕ ਵਿਚਕਾਰ 2 ਸਿਰ ਕੱਟੀਆਂ ਲਾਸ਼ਾਂ ਮਿਲੀਆਂ। ਉੱਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਜਿਸ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਜਣੇ ਐਕਟਿਵਾ ‘ਤੇ ਸਵਾਰ ਸਨ। ਨੌਜਵਾਨ ਦੀ ਧੌਣ ਸੜਕ ਤੋਂ ਕੁਝ ਦੂਰੀ ‘ਤੇ ਫੁੱਟਪਾਥ ‘ਤੇ ਪਈ ਮਿਲੀ, ਜਦਕਿ ਲੜਕੀ ਦੀ ਧੌਣ ਐਕਟਿਵਾ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਮਿਲੀ। ਫਿਲਹਾਲ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਬ੍ਰਾਮਦ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Posted By: Daily Suraj Bureau

Latest News