Daily Suraj

ਪੰਜਾਬੀ

ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਅੱਜ ਕਾਂਗਰਸ ਦੇ ਮੁੱਖ ਮੰਤਰੀ ਚੁੱਕਣਗੇ ਸਹੁੰ

17 Dec, 2018 05:30 AM

ਨਵੀਂ ਦਿੱਲੀ, 17 ਦਸੰਬਰ- ਕਾਂਗਰਸ ਪਾਰਟੀ ਲਈ ਅੱਜ ਦਾ ਦਿਨ ਕਾਫ਼ੀ ਮਹੱਤਵਪੂਰਨ ਹੈ, ਕਿਉਂਕਿ ਅੱਜ 3 ਸੂਬਿਆਂ 'ਚ ਉਸ ਦੀ ਸਰਕਾਰ ਬਣ ਰਹੀ ਹੈ। ਰਾਜਸਥਾਨ 'ਚ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ 'ਚ ਕਮਲਨਾਥ ਅਤੇ ਛੱਤੀਸਗੜ੍ਹ 'ਚ ਭੁਪੇਸ਼ ਬਘੇਲ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਤਿੰਨਾਂ ਸੂਬਿਆਂ 'ਚ ਹੋਣ ਵਾਲੇ ਸਹੁੰ ਚੁੱਕ ਸਮਾਗਮਾਂ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਪਾਰਟੀ ਦੇ ਕਈ ਪ੍ਰਮੁੱਖ ਨੇਤਾ ਸ਼ਾਮਲ ਹੋ ਸਕਦੇ ਹਨ।

Latest News