Daily Suraj

ਪੰਜਾਬੀ

ਨਗਰ ਪੰਚਾਇਤ ਅਜਨਾਲਾ ਜ਼ਿਮਨੀ ਚੋਣਾ - ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਸਹੀ

13 Dec, 2024 05:30 AM

ਅਜਨਾਲਾ : ਨਗਰ ਪੰਚਾਇਤ ਅਜਨਾਲਾ ਦੀਆਂ 2 ਵਾਰਡਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਚੋਣ ਲੜਨ ਵਾਲੇ ਵੱਖ-ਵੱਖ ਸਿਆਸੀ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਵਲੋਂ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅੱਜ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਦੀ ਦੇਖ-ਰੇਖ ਹੇਠ ਹੋਈ। ਪੜਤਾਲ ਦੌਰਾਨ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਵਾਰਡ ਨੰਬਰ 5 ਅਤੇ 7 ਦੀ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਸਨ ਤੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM