Daily Suraj

ਪੰਜਾਬੀ

ਗਣਤੰਤਰ ਦਿਵਸ ਹਿੰਸਾ: ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੀ ਮੰਗ ਕਰਨ ਵਾਲੀ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ

12 Nov, 2021 05:30 AM

ਦਿੱਲੀ, 12 ਨਵੰਬਰ-ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਦੇ ਤਤਕਾਲੀ ਪੁਲੀਸ ਕਮਿਸ਼ਨਰ ਐੱਸਐੱਨ ਸ੍ਰੀਵਾਸਤਵ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜੋ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੌਰਾਨ ਕਥਿਤ ਤੌਰ 'ਤੇ ਆਪਣੀ ਡਿਊਟੀ ਨਿਭਾਉਣ ਵਿਚ ਅਸਫਲ ਰਹੇ ਸਨ। ਚੀਫ਼ ਜਸਟਿਸ ਡੀਐੱਨ ਪਟੇਲ ਅਤੇ ਜੋਤੀ ਸਿੰਘ ਦੀ ਬੈਂਚ ਨੇ ਪਟੀਸ਼ਨਰ ਧਨੰਜਈ ਜੈਨ ਦੁਆਰਾ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਕਿਉਂਕਿ ਪਟੀਸ਼ਨਕਰਤਾ ਦੇ ਪੱਖ ਤੋਂ ਕੋਈ ਵੀ ਇਸ ਮਾਮਲੇ ਵਿੱਚ ਪੇਸ਼ ਨਹੀਂ ਹੋਇਆ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM