ਕੋਰੋਨਾ ਵਾਇਰਸ ਨੂੰ ਲੈ ਕੇ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ
ਨਾਭਾ, 17 ਮਾਰਚ - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਬੱਤ ਦੇ ਭਲੇ ਲਈ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਅੱਜ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ 19ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ ਇਸ ਉਪਰੰਤ ਗੁਰੂ ਘਰ ਦੇ ਰਾਗੀ ਸਿੰਘ ਕੀਰਤਨ ਕਰਨਗੇ।
Posted By: Daily Suraj Bureau