Daily Suraj

ਪੰਜਾਬੀ

ਜ਼ਿਲ੍ਹਾ ਪ੍ਰਧਾਨ ਲਕਸ਼ਮੀ ਮਿੱਤਲ ਦੀ ਅਗਵਾਈ ਹੇਠ ਕੈਪਟਨ ਦੀ ਕੋਠੀ ਦੇ ਘੇਰਾਓ ਲਈ ਭਾਜਪਾ ਮਹਿਲਾ ਮੋਰਚਾ ਦਾ ਜੱਥਾ ਰਵਾਨਾ

29 Oct, 2020 05:30 AM

ਮੰਡੀ ਗੋਬਿਦਗੜ੍ਹ, 29 ਅਕਤੂਬਰ (ਮੁਖਤਿਆਰ ਸਿੰਘ) :ਇੱਕ ਪਾਸੇ ਤਾਂ ਪੰਜਾਬ ਸਰਕਾਰ ਦੇ ਮੰਤਰੀ ਗਰੀਬਾਂ ਅਤੇ ਜਰੂਰਤਮੰਦਾਂ ਦੇ ਕਰੋੜਾਂ ਰੁਪਏ ਦੇ ਘੋਟਾਲੇ ਕਰਕੇ ਡਕਾਰ ਚੁੱਕੇ ਹਨ ਅਤੇ ਦੂਜੇ ਪਾਸੇ ਇਸ ਸਭ ਤੋਂ ਬੇਫਿਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਪੰਜਾਬ ਵਿੱਚ ਆਏ ਦਿਨ ਔਰਤਾਂ ਤੇ ਅਤਿਆਚਾਰ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ ਪ੍ਰੰਤੂ ਇਸਦੇ ਬਾਵਜੂਦ ਸੂਬਾ ਸਰਕਾਰ ਪੰਜਾਬ ਨਿਵਾਸੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਵਿੱਚ ਅਸਫਲ ਸਾਬਿਤ ਹੋਈ ਹੈ। ਇਹ ਵਿਚਾਰ ਸ਼੍ਰੀ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਦੇਵੀ ਦਿਆਲ ਪਰਾਸ਼ਰ ਨੇ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਪ੍ਰਧਾਨ ਲਕਸ਼ਮੀ ਮਿੱਤਲ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ ਕਰਨ ਲਈ ਜੱਥੇ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਮੀਡਿਆ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਭਾਜਪਾ ਮਹਿਲਾ ਮੋਰਚਾ ਦਾ ਇਹ ਜੱਥਾ ਹੁਸ਼ਿਆਰਪੁਰ ਵਿਖੇ ਇੱਕ ਮਾਸੂਮ ਦਲਿਤ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਸਖ਼ਤ ਸਜਾ ਨਾਂ ਦਿੱਤੇ ਜਾਣ ਦੇ ਵਿਰੁੱਧ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ ਕਰਨ ਲਈ ਰਵਾਨਾ ਹੋਇਆ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਲਕਸ਼ਮੀ ਮਿੱਤਲ ਨੇ ਕਿਹਾ ਕਿ ਪੰਜਾਬ ਦੀਆਂ ਬੇਟੀਆਂ ਅਤੇ ਮਹਿਲਾਵਾਂ ਤੇ ਅਤਿਆਚਾਰ ਅਤੇ ਜ਼ਬਰ ਜਿਨਾਹ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਸ ਲਈ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਮਹਿਲਾਵਾਂ ਦੀ ਤਾਕਤ ਬਣਕੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰੇਗੀ। ਇਸ ਮੌਕੇ ਦੇਵੀ ਦਿਆਲ ਪਰਾਸ਼ਰ ਅਤੇ ਲਕਸ਼ਮੀ ਮਿੱਤਲ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਸੂਬੇ ਵਿੱਚ ਮਾਸੂਮ ਬੱਚਿਆਂ ਮਹਿਲਾਵਾਂ ਦੀ ਸੁਰੱਖਿਆ ਲਈ ਠੋਸ ਕਦਮ ਨਾਂ ਉਠਾਏ ਗਏ ਅਤੇ ਬਲਾਤਕਾਰੀਆਂ ਨੂੰ ਸਖ਼ਤ ਸਜਾ ਨਾਂ ਦਿੱਤੀ ਗਈ ਤਾਂ ਭਾਰਤੀ ਜਨਤਾ ਪਾਰਟੀ ਕੈਪਟਨ ਸਰਕਾਰ ਖਿਲਾਫ ਕੜਾ ਸੰਘਰਸ਼ ਕਰੇਗੀ ਜਿਸਦੀ ਜਿੰਮੇਦਾਰੀ ਪੰਜਾਬ ਸਰਕਾਰ ਦੀ ਹੋਵੇਗੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM