Daily Suraj

ਪੰਜਾਬੀ

ਪੁਲਿਸ ਨੇ ਅਨਮੋਲ ਬਿਸ਼ਨੋਈ ਖ਼ਿਲਾਫ਼ ਮਾਮਲਾ ਕੀਤਾ ਦਰਜ

16 Apr, 2024 05:30 AM

ਮਹਾਰਾਸ਼ਟਰ, 16 ਅਪ੍ਰੈਲ- ਮੁੰਬਈ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ 14 ਅਪ੍ਰੈਲ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ’ਚ ਅਨਮੋਲ ਬਿਸ਼ਨੋਈ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਉਸ ਨੇ ਇਸ ਘਟਨਾ ਦੇ ਸੰਬੰਧ ’ਚ ਫੇਸਬੁੱਕ ’ਤੇ ਲਿਖਿਆ ਅਤੇ ਧਮਕੀ ਭਰੀ ਭਾਸ਼ਾ ਦੀ ਵਰਤੋਂ ਕੀਤੀ ਸੀ। ਅਨਮੋਲ ਬਿਸ਼ਨੋਈ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ

Latest News