Daily Suraj

ਪੰਜਾਬੀ

ਸਖ਼ਤ ਪ੍ਰਬੰਧ ਹੋਣ ਦੇ ਬਾਵਜੂਦ ਵੀ ਇਟਲੀ ਵਿਚ ਕੋਰੋਨਾ ਵਾਇਰਸ ਦੀ ਐਂਟਰੀ

31 Jan, 2020 05:30 AM

ਮਿਲਾਨ (ਇਟਲੀ), 31 ਜਨਵਰੀ - ਇਟਲੀ ਵਿਚ ਕੋਰੋਨਾ ਵਾਇਰਸ ਦੇ ਪਹਿਲੇ ਦੋ ਕੇਸ ਦਰਜ ਕੀਤੇ ਗਏ ਹਨ।ਇਸ ਗੱਲ ਦਾ ਖ਼ੁਲਾਸਾ ਇਟਲੀ ਦੇ ਪ੍ਰਧਾਨ ਮੰਤਰੀ ਜੁਸੇਪੇ ਕੌਂਤੇ ਨੇ ਆਪਣੀ ਰਿਹਾਇਸ਼ ਪਲਾਸੋ ਕੀਜੀ ਰੋਮ ਵਿਖੇ ਇਟਲੀ ਦੇ ਸਿਹਤ ਮੰਤਰੀ ਰੋਬੇਰਤੋ ਸਪੇਰਾਂਸਾ ਨਾਲ ਮੁਲਾਕਾਤ ਦੌਰਾਨ ਕੀਤਾ।ਪ੍ਰਧਾਨ ਮੰਤਰੀ ਕੌਂਤੇ ਨੇ ਇਸ ਗੱਲ ਦੀ ਘੋਸ਼ਣਾ ਵੀ ਕੀਤੀ ਕਿ ਉਨ੍ਹਾਂ ਚੀਨ ਜਾਣ ਅਤੇ ਆਉਣ ਲਈ ਹਵਾਈ ਆਵਾਜਾਈ ਨੂੰ ਬੰਦ ਕਰ ਦਿੱਤਾ।ਕੋਰੋਨਾ ਵਾਇਰਸ ਦੇ ਬਚਾਅ ਲਈ ਅਜਿਹੀ ਸਾਵਧਾਨੀ ਅਪਣਾਉਣ ਵਾਲਾ ਇਟਲੀ ਪਹਿਲਾ ਦੇਸ਼ ਹੈ।

Latest News