Daily Suraj

ਪੰਜਾਬੀ

ਜਥੇਦਾਰ ਸਰੌਦ ਬਣੇ ਸ਼੍ਰੋਮਣੀ ਅਕਾਲੀ ਦਲ (ਡੀ) ਦੀ ਕੌਮੀ ਵਰਕਿੰਗ ਕਮੇਟੀ ਦੇ ਮੈਂਬਰ

16 Mar, 2021 05:30 AM

ਕੁੱਪ ਕਲਾਂ ,16 ਮਾਰਚ - ਪਾਰਟੀ ਹਾਈਕਮਾਡ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਤੇ ਢੀਂਡਸਾ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੂੰ ਸ਼੍ਰੋਮਣੀ ਅਕਾਲੀ ਦਲ (ਡੀ) ਦੀ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ । ਜਥੇਦਾਰ ਸਰੌਦ ਨੇ ਢੀਂਡਸਾ ਪਰਿਵਾਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ।

Posted By: Daily Suraj Bureau

Latest News