Daily Suraj

ਪੰਜਾਬੀ

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਸੁੱਖਲਵ ਸਿੰਘ ਨੇ ਚਿੱਤਰਕਲਾ ਮੁਕਾਬਲੇ ਵਿੱਚ ਪਹਿਲਾ ਸਥਾਨ ਕੀਤਾ ਪ੍ਰਾਪਤ

19 Oct, 2020 05:30 AM

ਲੌਂਗੋਵਾਲ, 19 ਅਕਤੂਬਰ (ਜਗਸੀਰ ਸਿੰਘ ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਹਨ ਜਾ ਰਹੇ ਵਿਦਿਅਕ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਕੜੀ ਵਿੱਚ ਅੱਜ ਸਿੱਖਿਆ ਵਿਭਾਗ ਵੱਲੋਂ ਚਿੱਤਰਕਲਾ ਮੁਕਾਬਲੇ ਦਾ ਬਲਾਕ ਪੱਧਰੀ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਰੱਤੋਕੇ ਸਕੂਲ ਦੇ ਹੋਣਹਾਰ ਵਿਦਿਆਰਥੀ ਸੁੱਖਲਵ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਨਤੀਜਾ ਘੋਸ਼ਿਤ ਹੋਣ ਤੋ ਬਾਅਦ ਸਾਰੇ ਪਿੰਡ ਵਾਸੀਆਂ, ਸਕੂਲ ਸਟਾਫ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਹਨਾਂ ਮੁਕਾਬਲਿਆਂ ਵਿਚ ਰੱਤੋਕੇ ਸਕੂਲ ਦੇ ਵਿਦਿਆਰਥੀ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਪ੍ਰਾਪਤੀਆਂ ਕਰ ਚੁੱਕੇ ਹਨ।। ਸਟਾਫ ਅਤੇ ਮਾਪਿਆਂ ਨੂੰ ਪੂਰਨ ਆਸ ਹੈ ਕਿ ਸੁੱਖਲਵ ਜ਼ਿਲ੍ਹਾ ਅਤੇ ਸਟੇਟ ਪੱਧਰ ਤੇ ਵੀ ਨਾਮਣਾ ਖੱਟੇਗਾ।

Latest News