Daily Suraj

ਪੰਜਾਬੀ

ਸ਼ਹੀਦੀ ਦਿਹਾੜੀਆਂ ਸਬੰਧੀ ਕਰਵਾਏ ਜਾਣਗੇ ਗੁਰਮਤਿ ਮੁਕਾਬਲੇ

14 Dec, 2024 05:30 AM

ਦੋਰਾਂਗਲਾ: ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੀਆਂ ਸਬੰਧੀ 16 ਦਸਬੰਰ ਨੂੰ ਪਿੰਡ ਗੰਜਾ ਵਿਖੇ ਕਰਵਾਏ ਜਾ ਰਹੇ ਵੱਖ-ਵੱਖ ਗੁਰਮਿਤ ਮੁਕਾਬਲਿਆ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਧਰਮ ਪ੍ਰਚਾਰ ਕਮੇਟੀ ਪ੍ਰਚਾਰਕ ਭਾਈ ਗੁਰਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿੰਡ ਗੰਜਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ’ਚ 16 ਦਸੰਬਰ ਨੂੰ 10 ਵਜੇ ਗੁਰਬਾਣੀ ਕੰਠ, ਕਵੀਸ਼ਰੀ, ਸੁੰਦਰ ਲਿਖਾਈ ਤੇ ਪ੍ਰਸ਼ਨ-ਉੱਤਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਨ੍ਹਾਂ ਪਹਿਲੀ, ਦੂਸਰੀ ਅਤੇ ਤੀਸਰੀ ਪੁਜੀਸ਼ਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਹਰੇਕ ਵਿਦਿਆਰਥੀ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 28 ਦਸੰਬਰ ਨੂੰ ਦਸਤਾਰ ਮੁਕਾਬਲਾ ਵੀ ਮੁੱਖ ਸਮਾਗਮ ਸਮੇਂ ਕਰਵਾਇਆ ਜਾਵੇਗਾ ਅਤੇ ਨਕਦ ਕੈਸ਼ ਇਨਾਮ ਵੀ ਵਿਦਿਆਰਥੀਆਂ ਨੂੰ ਦਿਤੇ ਜਾਣਗੇ। ਭਾਈ ਗੁਰਨਾਮ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਨੂੰ ਧਰਮ ਅਤੇ ਇਤਿਹਾਸ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ।

Posted By: Daily Suraj Bureau

Latest News