Daily Suraj

ਪੰਜਾਬੀ

ਇੰਡੀਆ ਗੱਠਜੋੜ ਵੱਲੋਂ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਮਤਾ ਲਿਆਉਣ ‘ਤੇ ਵਿਚਾਰਾਂ

09 Dec, 2024 05:30 AM

ਨਵੀਂ ਦਿੱਲੀ: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਅਤੇ ‘ਇੰਡੀਆ’ ਗੱਠਜੋੜ ਦਰਮਿਆਨ ਜਾਰੀ ਤਣਾਅਪੂਰਨ ਸਬੰਧਾਂ ਦੌਰਾਨ ਸੋਮਵਾਰ ਨੂੰ ਵਿਰੋਧੀ ਧਿਰ ਦੇ ਸੂਤਰਾਂ ਨੇ ਕਿਹਾ ਕਿ INDIA ਗੱਠਜੋੜ ਵੱਲੋਂ ਧਨਖੜ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾਉਣ ਲਈ ਮਤਾ ਪੇਸ਼ ਕਰਨ ਵਾਸਤੇ “ਬਹੁਤ ਛੇਤੀ” ਨੋਟਿਸ ਦੇਣ ’ਤੇ ਵਿਚਾਰ ਕੀਤੀ ਜਾ ਰਹੀ ਹੈ। ਗੱਠਜੋੜ ਦੇ ਆਗੂਆਂ ਦਾ ਦੋਸ਼ ਹੈ ਕਿ ਧਨਖੜ ਵੱਲੋਂ ਰਾਜ ਸਭਾ ਦੇ ਚੇਅਰਮੈਨ ਵਜੋਂ ਵਿਰੋਧੀ ਧਿਰ ਪ੍ਰਤੀ ਕਥਿਤ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਵਿਰੋਧੀ ਗੱਠਜੋੜ  ਪਹਿਲਾਂ ਅਗਸਤ ਵਿੱਚ ਹੀ ‘ਇੰਡੀਆ’ ਬਲਾਕ ਦੀਆਂ ਸਾਰੀਆਂ ਪਾਰਟੀਆਂ ਤੋਂ ਇਸ ਸਬੰਧੀ ਦਸਤਖਤ ਕਰਵਾਉਣ ਦੀ ਤਿਆਰੀ ਵਿਚ ਸੀ ਪਰ ਉਹ ਬਾਅਦ ਵਿਚ ਉਨ੍ਹਾਂ ਨੇ ਧਨਖੜ ਨੂੰ ‘ਇੱਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਪਰ ਸੋਮਵਾਰ ਨੂੰ ਉਨ੍ਹਾਂ (ਧਨਖੜ) ਦੇ ਵਤੀਰੇ” ਨੂੰ ਦੇਖਦਿਆਂ ਉਨ੍ਹਾਂ  ਇਹ ਕਦਮ ਉਠਾਉਣ ਦਾ ਫ਼ੈਸਲਾ ਕੀਤਾ ਹੈ।ਸੂਤਰਾਂ ਨੇ ਕਿਹਾ ਕਿ ਕਾਂਗਰਸ ਨੇ ਇਸ ਮੁੱਦੇ ‘ਤੇ ਪਹਿਲ ਕੀਤੀ ਹੈ ਅਤੇ ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ ਅਤੇ ‘ਇੰਡੀਆ’ ਗੱਠਜੋੜ  ਦੀਆਂ ਹੋਰ ਪਾਰਟੀਆਂ ਕਦਮ ਦਾ ਸਮਰਥਨ ਕਰ ਰਹੀਆਂ ਸਨ।  ਸੋਮਵਾਰ ਨੂੰ ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਪਹਿਲੀ ਵਾਰ ਥੋੜ੍ਹੇ ਸਮੇਂ ਲਈ ਸਦਨ ਦੀ ਕਾਰਵਾਈ ਉਠਾਈ ਗਈ ਤਾਂ ਸਦਨ ਦੇ ਨੇਤਾ ਭਾਜਪਾ ਦੇ ਜੇਪੀ ਨੱਡਾ ਨੇ ਕਿਹਾ ਕਿ ਭਾਜਪਾ ਦੇ ਮੈਂਬਰ  ਕਾਂਗਰਸ ਆਗੂਆਂ ਦੀ ਸ਼ਮੂਲੀਅਤ ਵਾਲੇ ਇਕ ਮੁੱਦੇ ਤੋਂ ਰੋਹ ਵਿਚ ਹਨ ਤੇ ਮਾਮਲੇ ’ਤੇ ਚਰਚਾ ਚਾਹੁੰਦੇ ਸਨ। ਉਨ੍ਹਾਂ ਕਿਹਾ, ‘‘ਏਸ਼ੀਆ-ਪ੍ਰਸ਼ਾਂਤ ਵਿੱਚ ਲੋਕਤੰਤਰੀ ਨੇਤਾਵਾਂ ਦੇ ਫੋਰਮ (FDL-AP) ਅਤੇ ਜਾਰਜ ਸੋਰੋਸ (George Soros) ਵਿਚਕਾਰ ਸਬੰਧ ਚਿੰਤਾ ਦਾ ਵਿਸ਼ਾ ਹੈ। ਇਸ ਸਦਨ ਦਾ ਇਕ ਮੈਂਬਰ ਇਸ ਦਾ ਸਹਿ-ਪ੍ਰਧਾਨ ਹੈ।’’

Posted By: Daily Suraj Bureau

Latest News