Daily Suraj

ਪੰਜਾਬੀ

ਰਵਨੀਤ ਬਿੱਟੂ ਨੇ ਬਾਬਾ ਅੰਬਦੇਕਰ ਸਾਹਿਬ ਦੇ ਬੁੱਤ ਨੂੰ ਤੋੜਨ ਵਾਲੀ ਘਟਨਾ ’ਤੇ ਸਖ਼ਤ ਸ਼ਬਤਾਂ ’ਚ ਕੀਤੀ ਨਿੰਦਾ

28 Jan, 2025 05:30 AM

ਲੁਧਿਆਣਾ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਹਨਾਂ ਨੇ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਤੋੜਨ ਦੇ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਰੱਬ ਦੇ ਭਰੋਸੇ ਹੈ ਜਿਸ ਕਾਰਨ ਅਜਿਹੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ 100 ਮੀਟਰ ’ਤੇ ਪੁਲਿਸ ਥਾਣਾ ਫਿਰ ਵੀ ਕੋਈ ਬੰਦਾ ਅਜਿਹੀ ਘਟਨਾ ਨੂੰ ਅੰਜਾਮ ਦੇ ਜਾਵੇ ਬਹੁਤ ਸ਼ਰਮਨਾਕ ਹੈ।  ਇਹ ਕਿਉਂ ਹੋਇਆ ਅਤੇ ਇਸ ਦਾ ਕਾਰਨ ਹੋਇਆ ਇਸ ਦਾ ਆਉਣ ਵਾਲੇ ਦਿਨਾਂ ’ਚ ਪਤਾ ਜ਼ਰੂਰ ਲੱਗੇਗਾ। 

ਇਸ ਦੌਰਾਨ ਉਹਨਾਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਨੂੰ ਲੈ ਕੇ ਬੋਲਦੇ ਹੋਏ ਵੀ ਕਿਹਾ ਕਿ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ’ਚ ਮਿਲੀ ਹੋਈ ਹੈ। ਇਸ ਦੌਰਾਨ ਉਹਨਾਂ ਨੇ ਪੰਜਾਬ ਕੋ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਵੀ ਜੰਮ ਕੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਉਹਨਾਂ ਨੇ ਦਿੱਲੀ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਬੋਲਦੇ ਹੋਏ ਕਿਹਾ ਕਿ ਦਿੱਲੀ ’ਚ ਇਸ ਵਾਰ ਮੁਕਾਬਲਾ ਬਹੁਤ ਹੀ ਫ਼ਸਵਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਹਨ।

Latest News